12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦੇ ਬੱਚੇ ਹੋਏ ਧਾਰਮਿਕ ਅਸਥਾਨਾਂ 'ਤੇ ਨਤਮਸਤਕ

ਅਜੀਤ ਡੈਸਕ 23-11-2025
ਕੋਟਲੀ ਸੂਰਤ ਮੱਲ੍ਹੀ, 22 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਗਏ | ਪਿ੍ੰਸੀਪਲ ਡਾ. ਰੇਨੂੰ ਪੰਚਾਲ ਨੇ ਦੱਸਿਆ ਕਿ ਵਿਦਿਆਰਥੀਆਂ ਸ਼ਾਨਾਮੱਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ 2 ਦਿਨਾ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਗਈ | ਬੱਚਿਆਂ ਨੂੰ ਇਤਿਹਾਸਕ ਗੁਰਦੁਆਰਾ ਪਾਉਂਟਾ ਸਾਹਿਬ ਤੇ ਸਰਹਿੰਦ ਦੇ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ ਤੇ ਸ਼ਾਨਾਮੱਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਬੱਚਿਆਂ ਨੇ ਬੜੇ ਸਤਿਕਾਰ ਨਾਲ ਧਾਰਮਿਕ ਅਸਥਾਨਾਂ 'ਤੇ ਨਤਮਤਸਕ ਹੁੰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਇਲਾਹੀ ਗੁਰਬਾਣੀ ਦਾ ਆਨੰਦ ਲਿਆ | ਇਸ ਮੌਕੇ ਪਿ੍ੰਸੀਪਲ ਰੇਨੂੰ ਬਾਲਾ, ਚੇਅਰਮੈਨ ਗੁਰਪ੍ਰੀਤ ਸਿੰਘ, ਤੇਜਪ੍ਰਤਾਪ ਸਿੰਘ ਸਮੇਤ ਸੰਸਥਾ ਦਾ ਸਟਾਫ਼ ਤੇ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਜੀ.ਪੀ.ਸੀ. ਨੂੰ ਧਰਮੀ ਫੌਜੀਆਂ ਦੇ ਮਸਲਿਆਂ ਨੂੰ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ : ਪ੍ਰਧਾਨ ਬਲਦੇਵ ਸਿੰਘ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਦੀਆਂ ਵਿਦਿਆਰਥਣਾਂ ਦੀ ਸੂਬਾ ਪੱਧਰੀ ਸਾਇੰਸ ਪ੍ਰਦਰਸ਼ਨੀ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।