13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗਗਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਵਿਖੇ ਮਨਾਇਆ ਸਾਲਾਨਾ ਖੇਡ ਦਿਵਸ

ਅਜੀਤ ਡੈਸਕ 23-11-2025
ਬਟਾਲਾ, 22 ਨਵੰਬਰ (ਸਤਿੰਦਰ ਸਿੰਘ)- ਬੀ.ਐੱਮ.ਐੱਸ.ਐੱਮ. ਗਰੁੱਪ ਆਫ਼ ਇੰਸਟੀਚਿਊਟ ਦੇ ਕੈਂਪਸ ਗਗਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਵਿਖੇ 11ਵਾਂ ਸਾਲਾਨਾ ਖੇਡ ਦਿਵਸ ਬੜੀ ਧੂਮ-ਧਾਮ ਨਾਲ ਪਿ੍ੰਸੀਪਲ ਰਾਮੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ ਜਿਸ ਵਿਚ ਐਮ.ਡੀ. ਸੁਰਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਖੇਡਾਂ ਦਾ ਆਗਾਜ਼ ਮੁੱਖ ਮਹਿਮਾਨ ਵਲੋਂ ਗੁਬਾਰੇ ਛੱਡ ਕੇ ਕੀਤਾ ਗਿਆ | ਉਪਰੰਤ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਖੇਡ ਦਿਵਸ ਵਿਚ ਪਲੇਵ ਵੇਅ ਕਲਾਸ ਤੋਂ ਲੈ ਕੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਦੇ ਨਾਲ ਭਾਗ ਲਿਆ | ਇਸ ਦੌਰਾਨ ਵਿਦਿਆਰਥੀਆਂ ਨੇ 100 ਮੀਟਰ, 200 ਮੀਟਰ, 800 ਮੀਟਰ, ਲੰਮੀ ਛਾਲ, ਡਿਸਕਸ ਥਰੋ, ਸ਼ਾਟਪੁੱਟ, ਰੱਸੀ ਖਿੱਚਣਾ ਆਦਿ ਵੱਖ-ਵੱਖ ਖੇਡਾਂ ਵਿਚ ਭਾਗ ਲੈਂਦੇ ਹੋਏ ਖੇਡਾਂ ਦਾ ਆਨੰਦ ਮਾਣਿਆ | ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਰਾਜ ਪੱਧਰ ਤੇ ਨੈਸ਼ਨਲ ਪੱਧਰ 'ਤੇ ਜੇਤੂ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਪਿ੍ੰਸੀਪਲ ਰਾਮੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਤੋਂ ਇਲਾਵਾ ਖੇਡਾਂ ਵਿਚ ਅੱਵਲ ਰਹੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੋਆਰਡੀਨੇਟਰ ਮਨਦੀਪ ਕੌਰ, ਕੋਆਰਡੀਨੇਟਰ ਅਰੁਣ ਬਲਹੋਤਰਾ ਅਤੇ ਸਮੂਹ ਸਟਾਫ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਖੁਰਦ ਵਿਖੇ ਭਾਜਪਾ ਆਗੂ ਵਿਜੇ ਸੋਨੀ ਦਾ ਸਨਮਾਨ ਅਗਲੀ ਖ਼ਬਰ ਐੱਸ.ਜੀ.ਪੀ.ਸੀ. ਨੂੰ ਧਰਮੀ ਫੌਜੀਆਂ ਦੇ ਮਸਲਿਆਂ ਨੂੰ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ : ਪ੍ਰਧਾਨ ਬਲਦੇਵ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।