13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਿੱਖ ਨੈਸ਼ਨਲ ਕਾਲਜੀਏਟ ਸਕੂਲ ਕਾਦੀਆਂ ਨੇ ਮੌਲਿਕ ਅਧਿਕਾਰਾਂ ਬਾਰੇ ਕਲਾਤਮਕ ਮੁਕਾਬਲੇ ਕਰਵਾਏ

ਅਜੀਤ ਡੈਸਕ 23-11-2025
ਕਾਦੀਆਂ, 22 ਨਵੰਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਲੈਕਚਰਾਰ ਬਲਬੀਰ ਕੌਰ ਵਲੋਂ ਮੌਲਿਕ ਅਧਿਕਾਰਾਂ ਵਿਸ਼ੇ 'ਤੇ ਇਕ ਜਾਗਰੂਕਤਾ ਸਮਾਗਮ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ | ਲੈਕਚਰਾਰ ਬਲਬੀਰ ਕੌਰ ਵਲੋਂ ਭਾਰਤ ਦੇ ਸੰਵਿਧਾਨ ਅਧੀਨ ਨਾਗਰਿਕਾਂ ਨੂੰ ਮਿਲੇ ਮੌਲਿਕ ਅਧਿਕਾਰਾਂ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਇਨ੍ਹਾਂ ਮੌਲਿਕ ਅਧਿਕਾਰਾਂ ਦੀ ਸਹੀ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ ਤੇ ਜੇਕਰ ਕਿਸੇ ਨਾਗਰਿਕ ਦੇ ਅਧਿਕਾਰਾਂ ਦੀ ਸੰਵਿਧਾਨ ਅਨੁਸਾਰ ਕੋਈ ਉਲੰਘਣਾ ਕਰਦਾ ਹੈ ਤਾਂ ਉਸ ਬਾਰੇ ਕਾਨੂੰਨੀ ਕਾਰਵਾਈ ਕੀਤੇ ਜਾਣ ਬਾਰੇ ਜਾਗਰੂਕ ਕੀਤਾ | ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਵਿਦਿਆਰਥੀ ਵਰਗ ਨੂੰ ਸੰਵਿਧਾਨ ਅਨੁਸਾਰ ਨਾਗਰਿਕਾਂ ਨੂੰ ਮਿਲੇ ਅਧਿਕਾਰਾਂ ਬਾਰੇ ਕਰਵਾਏ ਸਮਾਗਮ ਦੀ ਭਰਪੂਰ ਸ਼ਾਲਾਘਾ ਕੀਤੀ ਅਤੇ ਸਾਰਿਆਂ ਨੂੰ ਆਪਣੇ ਅਧਿਕਾਰਾਂ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ | ਵਿਦਿਆਰਥਣਾਂ ਨੇ ਵੀ ਮੌਲਿਕ ਅਧਿਕਾਰਾਂ ਬਾਰੇ ਭਾਸ਼ਣ ਵੀ ਦਿੱਤੇ | ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਅਧਿਕਾਰਾਂ ਬਾਰੇ ਪੋਸਟਰ ਬਣਾਉਣ ਦਾ ਇਕ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚੋਂ ਗਿਆਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਤਜਿੰਦਰ ਕੌਰ ਨੇ ਪਹਿਲਾ, ਪੂਰਬੀ ਨੇ ਦੂਸਰਾ ਤੇ ਦੀਪਸ਼ਿਖਾ ਨੇ ਤੀਸਰਾ ਸਥਾਨ ਹਾਸਿਲ ਕੀਤਾ | ਵਿਦਿਆਰਥੀਆਂ ਤੋਂ ਇਲਾਵਾ ਸਕੂਲ ਸਟਾਫ਼ ਵਿਚ ਲੈਕਚਰਾਰ ਬਲਬੀਰ ਕੌਰ ਦੇ ਨਾਲ ਲੈਕਚਰਾਰ ਜਸਕਿਰਨ ਕੌਰ, ਨਵਤੇਸ਼ਪਾਲ ਸਿੰਘ, ਕੁਲਦੀਪ ਕੌਰ, ਸਨਾਵਰ ਮੁਨੀਰ, ਅਮਤੁਲ ਮਤੀਨ, ਮਿਤਾਲੀ, ਰਮਨਜੀਤ ਕੌਰ, ਦਿਲਜੀਤ ਕੌਰ, ਅਮਨਦੀਪ ਕੌਰ, ਅਨਾਮਿਕਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਕਾਲਜ ਲਾਧੂਪੁਰ 'ਚ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਖੁਰਦ ਵਿਖੇ ਭਾਜਪਾ ਆਗੂ ਵਿਜੇ ਸੋਨੀ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।