13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਐਨ.ਈ.ਐੱਸ. ਕੋਠੀ ਅਠਵਾਲ ਸਕੂਲ ਵਿਖੇ ਸਾਲਾਨਾ ਖੇਡਾਂ ਕਰਵਾਈਆਂ

ਅਜੀਤ ਡੈਸਕ 23-11-2025
ਘੁਮਾਣ, 22 ਨਵੰਬਰ (ਬੰਮਰਾਹ)- ਐਨ.ਈ.ਐੱਸ. ਸੀਨੀਅਰ ਸੈਕੰਡਰੀ ਸਕੂਲ ਕੋਠੀ ਅਠਵਾਲ ਸਕੂਲ ਵਿਖੇ ਸਾਲਾਨਾ ਖੇਡਾਂ ਕਰਵਾਈਆਂ ਗਈਆਂ | ਸਕੂਲ ਦੇ ਗਰਾਊਾਡ ਵਿਚ ਕਰਵਾਈਆਂ ਖੇਡਾਂ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਕਰ ਕੇ ਕੀਤੀ ਗਈ | ਪ੍ਰਾਇਮਰੀ ਤੋਂ ਲੈ ਕੇ ਸੀਨੀਅਰ ਸੈਕੰਡਰੀ ਪੱਧਰ ਦੇ ਵਿਦਿਆਰਥੀਆਂ ਨੇ ਇਨ੍ਹਾਂ ਖੇਡਾਂ 'ਚ ਵੱਧ ਚੜ੍ਹ ਕੇ ਹਿੱਸਾ ਲਿਆ | ਇਨ੍ਹਾਂ ਖੇਡਾਂ ਵਿਚ ਦੌੜਾਂ, ਲੰਬੀ ਛਾਲ ਤੋਂ ਇਲਾਵਾ ਤਿੰਨ ਲੱਤ ਦੌੜ, ਡੱਡੂ ਦੌੜ ਆਦਿ ਖੇਡਾਂ ਕਰਵਾਈਆਂ ਗਈਆਂ | ਸ਼ੁਰੂਆਤ ਮੌਕੇ ਸਕੂਲ ਦੇ ਪ੍ਰਬੰਧਕ ਟਾਰਜਨ ਸਿੰਘ ਭੋਮਾ ਤੇ ਪਿ੍ੰਸੀਪਲ ਸੁਖਦੀਪ ਕੌਰ ਭੋਮਾ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਰੀਰਕ ਤੇ ਮਾਨਸਿਕ ਵਿਕਾਸ ਲਈ ਖੇਡਾਂ 'ਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਨ੍ਹਾਂ ਖੇਡਾਂ ਨੂੰ ਸਫ਼ਲ ਬਣਾਉਣ ਲਈ ਸਕੂਲ ਦੇ ਡੀ.ਪੀ. ਮਾਸਟਰ ਬਲਰਾਜ ਸਿੰਘ ਭੋਮਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿ੍ੰਸੀਪਲ ਸੁਖਦੀਪ ਕੌਰ ਭੋਮਾ ਵਲੋਂ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਦਵਿੰਦਰ ਸਿੰਘ, ਪ੍ਰਗਟ ਸਿੰਘ, ਮੈਡਮ ਕਵਲਜੀਤ ਕੌਰ ਮੰਡ, ਸੁਰਜੀਤ ਕੌਰ, ਪਰਮਿੰਦਰ ਕੌਰ, ਸੁਖਜਿੰਦਰ ਸਿੰਘ, ਸ਼ਮਸ਼ੇਰ ਸਿੰਘ, ਜਸਬੀਰ ਕੌਰ, ਮਨਦੀਪ ਕੌਰ, ਨਵਜਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਜੈਮਸ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਖਾਸ ਸਭਾ ਕਰਵਾਈ ਅਗਲੀ ਖ਼ਬਰ ਬਾਬਾ ਮੱਲਾ ਸਿੰਘ ਨਿੱਕੇ ਘੁੰਮਣ ਵਾਲਿਆਂ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।