13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਐੱਸ.ਐੱਲ. ਬਾਵਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਸੈਮੀਨਾਰ

ਅਜੀਤ ਡੈਸਕ 23-11-2025
ਬਟਾਲਾ, 22 ਨਵੰਬਰ (ਸਤਿੰਦਰ ਸਿੰਘ)- ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਪਿ੍ੰਸੀਪਲ ਡਾ. ਵਰਿੰਦਰ ਭਾਟੀਆ ਦੀ ਯੋਗ ਅਗਵਾਈ ਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਵੰਤ ਸਿੰਘ ਦੀ ਦੇਖ-ਰੇਖ ਹੇਠ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਡਾ. ਗੁਰਵੰਤ ਸਿੰਘ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਤੇ ਸਿੱਖਿਆਵਾਂ ਉੱਪਰ ਵਿਸਥਾਰ ਪੂਰਵਕ ਵਿਚਾਰ ਪੇਸ਼ ਕੀਤੇ | ਉਨ੍ਹਾਂ ਨੇ ਆਪਣੇ ਭਾਸ਼ਣ 'ਚ ਨਿਮਰਤਾ ਦੇ ਪੁੰਜ ਸ੍ਰੀ ਗੁਰੂ ਤੇਗ਼ ਬਹਾਦਰ ਦੀ ਸ਼ਹਾਦਤ ਤੇ ਜੀਵਨ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ | ਸੈਮੀਨਾਰ ਵਿਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਬਹੁਤ ਦਿਲਚਸਪੀ ਨਾਲ ਭਾਗ ਲਿਆ | ਪਿ੍ੰਸੀਪਲ ਡਾ. ਵਰਿੰਦਰ ਭਾਟੀਆ ਨੇ ਸੈਮੀਨਾਰ ਕਰਵਾਉਣ ਦੀ ਪੰਜਾਬੀ ਵਿਭਾਗ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਆਪਣੇ ਨਿੱਜੀ ਹਿੱਤਾਂ ਖ਼ਾਤਰ ਕੁਰਬਾਨੀ ਨਹੀਂ ਦਿੱਤੀ, ਸਗੋਂ ਦੂਜਿਆਂ ਦੀ ਮਦਦ ਵਾਸਤੇ ਕੁਰਬਾਨੀ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਹੀ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ |
ਪਿਛਲੀ ਖ਼ਬਰ ਸੜਕ 'ਤੇ ਚਿੱਕੜ ਬਣਨ ਕਾਰਨ ਮੁਹੱਲਾ ਲਾਲ ਬਾਗ ਵਾਸੀ ਪੇ੍ਰਸ਼ਾਨੀ ਭਰੀ ਜ਼ਿੰਦਗੀ ਜਿਊੁਣ ਲਈ ਮਜਬੂਰ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਜੈਮਸ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਖਾਸ ਸਭਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।