13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲਣ ਕਰ ਕੇ ਸਰਕਾਰ ਦੀ ਚੁਫੇਰਿਆਂ ਹੋ ਰਹੀ ਸ਼ਲਾਘਾ : ਆਗੂ

ਅਜੀਤ ਡੈਸਕ 23-11-2025
ਕੋਟਲੀ ਸੂਰਤ ਮੱਲ੍ਹੀ, 22 ਨਵੰਬਰ (ਕੁਲਦੀਪ ਸਿੰਘ ਨਾਗਰਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਮੁਆਵਜ਼ਾ ਦੇਣ ਕਰ ਕੇ ਸਰਕਾਰ ਦੀ ਚੁਫੇਰਿਓਾ ਸ਼ਲਾਘਾ ਹੋ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਆਗੂ ਜਥੇਦਾਰ ਬਲਬੀਰ ਸਿੰਘ ਰਾਏਚੱਕ, ਸੀਨੀਅਰ ਆਗੂ ਦਲਬੀਰ ਸਿੰਘ ਭਿੱਲਾ ਕੋਟਲੀ, ਸਰਪੰਚ ਮਲਕੀਤ ਸਿੰਘ ਕਾਲਾ, ਸਰਪੰਚ ਬਲਵਿੰਦਰ ਸਿੰਘ ਸੱਬਾ ਤੇ ਸਰਪੰਚ ਕਵਲਜੀਤ ਸਿੰਘ ਫੱਤੂਪੁਰ ਨੇ ਕੀਤਾ | ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਕਿਸਾਨਾਂ ਨੂੰ ਹੜ੍ਹ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਕੁਝ ਦਿਨਾਂ ਦੇ ਅੰਦਰ ਹੀ ਸਭ ਤੋਂ ਵੱਧ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਵਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪਿੰਡ-ਪਿੰਡ ਜਾ ਕੇ ਮੁਆਵਜ਼ਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਹੜ੍ਹ ਦੇ ਦਿਨਾਂ ਦੌਰਾਨ ਵੀ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦਿਨ-ਰਾਤ ਇਕ ਕਰ ਕੇ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਤੇ ਹੁਣ ਬਗੈਰ ਕਿਸੇ ਭੇਦਭਾਵ ਮੁਆਵਜ਼ਾ ਪਹੁੰਚ ਰਿਹਾ ਹੈ | ਉਨ੍ਹਾਂ ਕਿਹਾ ਕਿ ਬਗੈਰ ਕਿਸੇ ਦਫ਼ਤਰੀ ਖੱਜਲ-ਖੁਆਰੀ ਦੇ ਸਹੀ ਲੋਕਾਂ ਤੱਕ ਸਰਕਾਰ ਮੁਆਵਜ਼ਾ ਪਹੁੰਚਾ ਰਹੀ ਹੈ ਜਿਸ ਕਰ ਕੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ ਤੇ ਚੁਫੇਰਿਆਂ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਹੋ ਰਹੀ ਹੈ | ਇਸ ਮੌਕੇ ਸਰਪੰਚ ਦਵਿੰਦਰ ਸਿੰਘ ਹੈਪੀ, ਸਰਪੰਚ ਸੁਖਵਿੰਦਰ ਸਿੰਘ ਕੋਟਲੀ, ਸਰਪੰਚ ਸਾਹਿਬ ਸਿੰਘ ਜੀਵਨ ਨੰਗਲ, ਸਰਪੰਚ ਰਣਜੀਤ ਸਿੰਘ ਗਾਜੀਨੰਗਲ, ਸਰਪੰਚ ਲਖਵਿੰਦਰ ਸਿੰਘ ਬਰਿਆਰ, ਸਰਪੰਚ ਜਸਮੇਲ ਸਿੰਘ ਕੁਹਾਲੀ, ਮਨਪ੍ਰੀਤ ਸਿੰਘ ਅਠਵਾਲ, ਸਰਪੰਚ ਬਲਜੀਤ ਸਿੰਘ, ਸਰਪੰਚ ਸਮਸ਼ੇਰ ਸਿੰਘ ਸ਼ੇਰਾ, ਸਰਪੰਚ ਦਲਜੀਤ ਸਿੰਘ ਦੇਹੜ, ਸਰਪੰਚ ਰਛਪਾਲ ਸਿੰਘ ਗਿਆਨੀ, ਸਰਪੰਚ ਲਖਵਿੰਦਰ ਸਿੰਘ ਬਰਿਆਰ, ਸਰਪੰਚ ਲਾਡੀ ਮਾਹਲ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਕਲਾਸਵਾਲਾ ਖ਼ਾਲਸਾ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ ਅਗਲੀ ਖ਼ਬਰ ਸੜਕ 'ਤੇ ਚਿੱਕੜ ਬਣਨ ਕਾਰਨ ਮੁਹੱਲਾ ਲਾਲ ਬਾਗ ਵਾਸੀ ਪੇ੍ਰਸ਼ਾਨੀ ਭਰੀ ਜ਼ਿੰਦਗੀ ਜਿਊੁਣ ਲਈ ਮਜਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।