13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕਲਾਸਵਾਲਾ ਖ਼ਾਲਸਾ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ

ਅਜੀਤ ਡੈਸਕ 23-11-2025
ਕਾਦੀਆਂ, 22 ਨਵੰਬਰ (ਕੁਲਵਿੰਦਰ ਸਿੰਘ)- ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਵਿਚ ਭਾਗ ਲਿਆ | ਪਿ੍ੰਸੀਪਲ ਡਾ. ਸ਼ਾਲਿਨੀ ਦੱਤਾ ਨੇ ਬੱਚਿਆਂ ਨੂੰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਕੁਰਬਾਨੀਆਂ ਸੰਬੰਧੀ ਜਾਣਕਾਰੀ ਦੇ ਕੇ ਨਗਰ ਕੀਰਤਨ 'ਚ ਸ਼ਮੂਲੀਅਤ ਕਰਨ ਲਈ ਭੇਜਿਆ | ਬੱਚਿਆਂ ਨੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਤੋਂ ਸ਼ੁਰੂ ਹੋਏ ਨਗਰ ਕੀਰਤਨ ਵਿਚ ਸਕੂਲ ਦੇ ਬੈਨਰ ਅਤੇ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਦੇ ਬੈਨਰ ਹੱਥਾਂ ਵਿਚ ਫੜ੍ਹ ਕੇ ਸਾਂਝੀਵਾਲਤਾ ਤੇ ਮਨੁੱਖੀ ਪਿਆਰ ਦਾ ਸੰਦੇਸ਼ ਦਿੱਤਾ | ਰਸਤੇ ਵਿਚ ਬੱਚਿਆਂ ਨੇ ਸ਼ਬਦ ਗਾਇਨ ਵੀ ਕੀਤਾ | ਬੱਚਿਆਂ ਨਾਲ ਸਕੂਲ ਦੇ ਉਪ ਪਿ੍ੰਸੀਪਲ ਪਰਮਿੰਦਰ ਕੌਰ, ਸ਼ਰਨਬੀਰ ਕੌਰ, ਮੁੱਖ ਅਧਿਆਪਕ ਪਰਮਜੀਤ ਸਿੰਘ, ਹਰਦੀਪ ਸਿੰਘ, ਧਿਆਨ ਸਿੰਘ, ਮੈਡਮ ਰਜਨੀ ਬਾਲਾ, ਮੈਡਮ ਬਲਵਿੰਦਰ ਕੌਰ, ਵਿਪਨ ਕੁਮਾਰ, ਰਛਪਾਲ ਸਿੰਘ, ਗੁਲਸ਼ਨ ਕੁਮਾਰ, ਅਮਨਜੌਤ ਕੌਰ, ਰੂਹੀ ਬਾਲਾ, ਭਾਰਤੀ, ਹਰਪ੍ਰੀਤ ਕੌਰ, ਹੋਰ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਲਾਇਆ ਸਾਲਾਨਾ ਵਿੱਦਿਅਕ ਟੂਰ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲਣ ਕਰ ਕੇ ਸਰਕਾਰ ਦੀ ਚੁਫੇਰਿਆਂ ਹੋ ਰਹੀ ਸ਼ਲਾਘਾ : ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।