20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਟਾਲਾ 'ਚ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 25-11-2025
ਬਟਾਲਾ, 24 ਨਵੰਬਰ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਗੁਰੂ ਨਾਨਕ ਨਗਰ ਬਟਾਲਾ ਵਲੋਂ ਪ੍ਰਬੰਧਕਾਂ ਦੇ ਉਪਰਾਲੇ ਸਦਕਾ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਗੁਰੂ ਨਾਨਕ ਨਗਰ ਗੁਰਦਾਸਪੁਰ ਰੋਡ, ਕਰਤਾਰ ਨਗਰ, ਮਾਡਲ ਟਾਊਨ, ਪ੍ਰੇਮ ਨਗਰ, ਸ਼ਾਂਤੀ ਨਗਰ, ਕਾਹਨੂੰਵਾਨ ਰੋਡ, ਸ਼ਾਸਤਰੀ ਨਗਰ, ਜੀ.ਟੀ. ਰੋਡ, ਸਿਟੀ ਰੋਡ, ਗੁਰਦੁਆਰਾ ਸਤਿਕਰਤਾਰੀਆਂ, ਸਿਨੇਮਾ ਰੋਡ, ਸਰਕੂਲਰ ਰੋਡ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਕ, ਸਮਾਧ ਰੋਡ, ਜਲੰਧਰ ਰੋਡ, ਭਾਈ ਸੁੱਖਾ ਸਿੰਘ, ਮਹਿਤਾਬ ਸਿੰਘ ਚੌਕ, ਗਾਂਧੀ ਚੌਕ, ਸਿੰਬਲ ਚੌਕ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਗੁਰਿੰਦਰਪਾਲ ਸਿੰਘ ਗੋਰਾ, ਪ੍ਰਧਾਨ ਮਾ. ਕਸਤੂਰੀ ਲਾਲ, ਸੁਖਬੀਰ ਸਿੰਘ ਵਾਹਲਾ ਸਾ. ਚੇਅਰਮੈਨ, ਵੀਰਮ ਸਿੰਘ ਵੋਹਰਾ, ਸੁਖਜਿੰਦਰ ਸਿੰਘ, ਸਵਰਨ ਸਿੰਘ, ਸੁਰਜੀਤ ਸਿੰਘ, ਰਜਿੰਦਰ ਸਿੰਘ ਪੱਦਮ, ਮਨਜੀਤ ਸਿੰਘ ਹੈਪੀ, ਮਾ. ਪ੍ਰਵੀਨ ਸਿੰਘ, ਮਾ. ਜੋਗਿੰਦਰ ਸਿੰਘ, ਮਨਜੀਤ ਸਿੰਘ ਮੱਨ, ਕੁਲਵੰਤ ਸਿੰਘ ਕੌਂਸਲਰ, ਬਲਵਿੰਦਰ ਸਿੰਘ ਦੱੁਗਲ, ਬਲਬੀਰ ਸਿੰਘ ਇੰਸਪੈਕਟਰ, ਬਾਬਾ ਹੀਰਾ ਸਿੰਘ, ਡਾ. ਰਜਿੰਦਰ ਸਿੰਘ, ਗੁਰਦੀਪ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਕਸ਼ਮੀਰ ਸਿੰਘ, ਪਰਮਿੰਦਰ ਸਿੰਘ, ਜੋਗਿੰਦਰ ਸਿੰਘ ਕਾਹਲੋਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿਛਲੇ ਚਾਰ ਦਿਨਾਂ ਤੋਂ ਰਾਵੀ ਦਰਿਆ 'ਚੋਂ ਰੇਤਾ ਕੱਢਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਮਜ਼ਬੂਤ ਹੋ ਰਿਹਾ : ਜਰਨੈਲ ਸਿੰਘ ਮਾਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।