ਧਾਰੀਵਾਲ, 24 ਨਵੰਬਰ (ਜੇਮਸ ਨਾਹਰ)-ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਦੇ ਫਾਊਾਡਰ ਸਰਬਜੀਤ ਰਾਜ ਚੇਅਰਮੈਨ ਪੀਟਰ ਚੀਦਾ ਅਤੇ ਪੰਜਾਬ ਪ੍ਰਧਾਨ ਡਾਕਟਰ ਸੁਭਾਸ਼ ਥੋਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਉਪ ਪ੍ਰਧਾਨ ਇਲਿਆਸ ਮਸੀਹ ਸਿੱਧੂ ਵਲੋਂ ਮਸੀਹ ਭਾਈਚਾਰੇ ਦੇ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਇਸ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਲੋੜਵੰਦ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਵਿਚਾਰ ਚਰਚਾ ਕਰਦੇ ਹੋਏ ਪ੍ਰਧਾਨ ਇਲਿਆਸ ਮਸੀਹ ਸਿੱਧੂ ਨੇ ਕਿਹਾ ਕਿ ਕਿ੍ਸ਼ਚਨ ਯੂਥ ਫੈਲੋਸ਼ਿਪ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਵਿਚ ਬਹੁਤ ਜਲਦ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਤੇ ਪੰਜਾਬ ਦੀ ਮਹਿਲਾ ਵਿੰਗ ਦੀ ਪ੍ਰਧਾਨ ਐਡਵੋਕੇਟ ਪ੍ਰਵੀਨ ਭੱਟੀ ਦੀ ਅਗਵਾਈ ਵਿਚ ਮਹਿਲਾ ਵਿੰਗ ਦੀਆਂ ਕਮੇਟੀਆਂ ਦਾ ਵੀ ਗਠਨ ਕੀਤਾ ਜਾਵੇਗਾ ਤਾਂ ਜੋ ਪੰਜਾਬ ਵਿਚ ਆਉਣ ਵਾਲੇ ਸਮੇਂ ਵਿਚ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਨੂੰ ਹੋਰ ਮਜ਼ਬੂਤੀ ਮਿਲ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਾਰਸ ਮਸੀਹ, ਪਾਸਟਰ ਪਵਨ ਮਸੀਹ, ਲੱਖਾ ਮਸੀਹ, ਬੀਬੀ ਨਿੰਦਰ ਆਦਿ ਹਾਜ਼ਰ ਸਨ |