ਬਟਾਲਾ, 24 ਨਵੰਬਰ (ਸਤਿੰਦਰ ਸਿੰਘ)- ਗੁਰੂ ਨਾਨਕ ਦੇਵ ਪਬਲਿਕ ਸਕੂਲ (ਸੀ.ਬੀ.ਐਸ.ਈ.) ਕਾਦੀਆਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹੀਦੀ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੇ ਸ਼ਬਦ, ਲੈਕਚਰ, ਕਵਿਤਾ ਤੇ ਕਵੀਸ਼ਰੀ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਇਤਿਹਾਸ ਤੋਂ ਜਾਣੂ ਕਰਵਾਇਆ | ਪਿ੍ੰਸੀਪਲ ਸੁਖਜਿੰਦਰ ਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੁਆਰਾ ਦੱਸੇ ਗਏ ਸੱਚ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾਇਰੈਕਟਰ ਮਨਜਿੰਦਰ ਕੌਰ ਸੰਧੂ, ਰਜਿੰਦਰ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਨਵਨੀਤ ਕੌਰ, ਮਹਿਕਪ੍ਰੀਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ |