20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਆਗੂਆਂ ਦੀ ਅਹਿਮ ਬੈਠਕ ਹੋਈ

ਅਜੀਤ ਡੈਸਕ 25-11-2025
ਸ੍ਰੀ ਹਰਿਗੋਬਿੰਦਪੁਰ, 24 ਨਵੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਦੀ ਅਗਵਾਈ ਹੇਠ ਅਹਿਮ ਬੈਠਕ ਜਥੇਬੰਦੀ ਦੇ ਆਗੂਆਂ ਦੀ ਹੋਈ | ਇਸ ਸਮੇਂ ਜ਼ਿਲ੍ਹਾ ਗੁਰਦਾਸਪੁਰ ਨਾਲ ਸੰਬੰਧਿਤ ਜਥੇਬੰਦੀ ਦੇ ਸਮੂਹ ਅਹੁਦੇਦਾਰਾਂ ਵਲੋਂ ਹਾਜ਼ਰੀ ਭਰੀ ਗਈ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਨੇ ਕਿਹਾ ਕਿ (ਰਾਜੇਵਾਲ) ਜਥੇਬੰਦੀ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਕਰਨ ਲਈ ਲੋੜਵੰਦ ਕਿਸਾਨਾਂ ਨੂੰ ਯੂਰੀਆ ਖ਼ਾਦ ਵੰਡੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਰੈਲੀ ਵਿਚ ਪੁੱਜਣ ਲਈ ਸਾਰੇ ਬਲਾਕ ਪ੍ਰਧਾਨਾਂ ਦੀਆਂ ਜ਼ਿਲ੍ਹੇ ਅੰਦਰ ਡਿਊਟੀਆਂ ਲਗਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ 26 ਨੂੰ ਕਿਸਾਨਾਂ ਦਾ ਵੱਡਾ ਕਾਫ਼ਲਾ ਬੱਸਾਂ 'ਚ ਰਵਾਨਾ ਹੋਵੇਗਾ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ, ਬੇਅੰਤ ਸਿੰਘ ਔਲਖ, ਸਤਨਾਮ ਸਿੰਘ ਪੱਡਾ, ਹਰਦੇਵ ਸਿੰਘ ਬਲਾਕ ਪ੍ਰਧਾਨ ਧਾਰੀਵਾਲ, ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ, ਬਲਵਿੰਦਰ ਸਿੰਘ ਮੀਕੇ ਜ਼ਿਲ੍ਹਾ ਸਲਾਹਕਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਖਾਨੋਵਾਲ ਵਿਖੇ ਸ਼ਹੀਦੀ ਪੁਰਬ ਮਨਾਇਆ ਅਗਲੀ ਖ਼ਬਰ ਸ਼ਾਹਬਾਦ ਵੈ ੱਲਫੇਅਰ ਸੁਸਾਇਟੀ ਵਲੋਂ ਲੜਕੀ ਦੇ ਪਰਿਵਾਰ ਨੂੰ ਵਿਆਹ ਮੌਕੇ 11 ਹਜ਼ਾਰ ਰੁਪਏ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।