20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਏ.ਐਂਡ.ਐਮ. ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਅਜੀਤ ਡੈਸਕ 25-11-2025
ਪਠਾਨਕੋਟ, 24 ਨਵੰਬਰ (ਸੰਧੂ)- ਏ.ਐਂਡ.ਐਮ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਏ.ਐਂਡ.ਐਮ.) ਨੇ ਚੇਅਰਮੈਨ ਅਕਸ਼ੈ ਮਹਾਜਨ, ਸਕੱਤਰ ਸੋਨੂੰ ਮਹਾਜਨ, ਉਪ ਪ੍ਰਧਾਨ ਨਮਨ ਮਹਾਜਨ ਤੇ ਡਾਇਰੈਕਟਰ ਡਾ: ਸੰਦੀਪ ਸ਼ਰਮਾ ਦੀ ਪ੍ਰਧਾਨਗੀ ਹੇਠ ਇਕ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ | ਟ੍ਰੈਫਿਕ ਐਜੂਕੇਸ਼ਨ ਸੈੱਲ ਇੰਚਾਰਜ ਏ.ਐਸ.ਆਈ. ਪ੍ਰਦੀਪ ਕੁਮਾਰ ਤੇ ਏ.ਐਸ.ਆਈ. ਜੋਹਨ ਕੁਮਾਰ ਵਿਦਿਆਰਥੀਆਂ ਨੂੰ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਏ.ਐਸ.ਆਈ. ਪ੍ਰਦੀਪ ਕੁਮਾਰ ਅਤੇ ਏ.ਐਸ.ਆਈ. ਜੋਹਨ ਕੁਮਾਰ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਵਿਸਥਾਰ ਵਿਚ ਦੱਸਿਆ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸਾਈਬਰ ਧੋਖਾਧੜੀ ਦੀ ਸੂਰਤ ਵਿਚ 1930 'ਤੇ ਸੰਪਰਕ ਕਰਨ ਲਈ ਕਿਹਾ | ਜੇਕਰ ਉਹ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੋ ਜਾਂਦੇ ਹਨ ਤਾਂ ਉਨ੍ਹਾਂ ਨੂੰ ਤੁਰੰਤ ਦਿੱਤੇ ਗਏ ਨੰਬਰ 'ਤੇ ਸੰਪਰਕ ਕਰਨਾ ਚਾਹੀਦਾ ਹੈ ਤਾਂ ਜੋ ਧੋਖੇਬਾਜ਼ਾਂ ਤੋਂ ਉਨ੍ਹਾਂ ਦੇ ਪੈਸੇ ਬਚ ਸਕਣ | ਇਸ ਮੌਕੇ ਐਚ.ਓ.ਡੀ. ਨਿਧੀ ਗੁਪਤਾ, ਐਚ.ਓ.ਡੀ. ਅੰਕੁਸ਼ ਚੌਧਰੀ, ਐਚ.ਓ.ਡੀ. ਜਤਿਨ ਕੁਮਾਰ, ਨੇਹਾ ਬਾਲਾ ਅਤੇ ਗੀਤਿਕਾ ਵੀ ਮੌਜੂਦ ਸਨ |
ਪਿਛਲੀ ਖ਼ਬਰ ਅਕਾਲੀ ਦਲ ਚੰਡੀਗੜ੍ਹ ਖੋਹਣ ਦੀਆਂ ਚਾਲਾਂ ਕਾਮਯਾਬ ਨਹੀਂ ਹੋਣ ਦੇਵੇਗਾ-ਗਨੀਵ ਕੌਰ ਮਜੀਠੀਆ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਬਹਾਦਰਪੁਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਜਕੀਚੱਕ ਵਿਖੇ ਬੱਚਿਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।