19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਦੋ ਮੁਲਜ਼ਮ 10 ਗ੍ਰਾਮ ਚਿੱਟੇ ਤੇ 210 ਪ੍ਰੇਗਾ ਕੈਪਸੂਲਾਂ ਸਮੇਤ ਕਾਬੂ

ਅਜੀਤ ਡੈਸਕ 04-12-2025
ਸ਼ਾਹਪੁਰ ਕੰਢੀ, 3 ਦਸੰਬਰ (ਰਣਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ੇ ਨੰੂ ਠੱਲ੍ਹ ਪਾਉਣ ਦੇ ਮੰਤਵ ਨਾਲ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਦੋ ਵਿਅਕਤੀਆਂ ਨੰੂ 10 ਗ੍ਰਾਮ ਚਿੱਟੇ ਅਤੇ 210 ਪਾਬੰਦੀਸ਼ੁਦਾ ਪ੍ਰੇਗਾ ਕੈਪਸੂਲਾਂ ਸਮੇਤ ਕਾਬੂ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ ਜਿਸ ਦੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਵਿਜੇ ਸ਼ਰਮਾ ਨੇ ਦੱਸਿਆ ਕਿ ਮਿਲੀ ਸੂਚਨਾ ਤਹਿਤ ਕਾਰਵਾਈ ਕਰਦਿਆਂ ਏ.ਐਸ.ਆਈ. ਧਰਮਪਾਲ ਨੇ ਰਣਜੀਤ ਸਾਗਰ ਡੈਮ ਦੇ ਖੰਡਰ ਕਵਾਟਰਾਂ 'ਚ ਛਾਪਾ ਮਾਰ ਕੇ ਵਰਿੰਦਰ ਕੁਮਾਰ ਨੰੂ 210 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ | ਇਸ ਵਿਅਕਤੀ ਕੋਲੋਂ 5 ਗ੍ਰਾਮ ਚਿੱਟਾ ਵੀ ਬਰਾਮਦ ਕੀਤਾ ਜੋ ਵੇਚਣ ਲਈ ਲੈ ਕੇ ਆਇਆ ਹੋਇਆ ਸੀ | ਦੂਸਰੀ ਸੂਚਨਾ ਰਾਣੀਪੁਰ ਝਿਕਲਾ ਤੋਂ ਮਿਲੀ ਜਿਸ 'ਤੇ ਕਾਰਵਾਈ ਕਰਦੇ ਹੋਏ ਏ.ਐਸ.ਆਈ. ਨਰੇਸ਼ ਕੁਮਾਰ ਦੀ ਟੀਮ ਨੇ ਮਹਿੰਦਰ ਸਿੰਘ ਕੋਲੋਂ 5 ਗ੍ਰਾਮ ਚਿੱਟਾ ਬਰਾਮਦ ਕੀਤਾ | ਪੁਲਿਸ ਨੇ ਦੋਵਾਂ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਗਊ ਸੇਵਾ ਸਮਿਤੀ ਨੂੰ 31 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਭੇਟ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਹਿਊਮਨ ਸਮਗਲਿੰਗ ਐਕਟ ਅਧੀਨ ਕਾਰਵਾਈ ਕਰਦਿਆਂ ਪੜਤਾਲ ਤੋਂ ਬਾਅਦ ਦੋ ਲਾਇਸੈਂਸ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।