19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ ਲਈ ਆਮ ਆਦਮੀ ਪਾਰਟੀ ਨੇ ਮਾਧੋਪੁਰ ਜ਼ੋਨ ਤੋਂ ਸਾਹਿਬ ਸਿੰਘ ਸਾਬਾ ਨੂੰ ਬਣਾਇਆ ਆਪਣਾ ਉਮੀਦਵਾਰ

ਅਜੀਤ ਡੈਸਕ 04-12-2025
ਸੁਜਾਨਪੁਰ, 3 ਦਸੰਬਰ (ਜਗਦੀਪ ਸਿੰਘ)- 14 ਦਸੰਬਰ ਨੂੰ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਸਾਹਿਬ ਸਿੰਘ ਸਾਬਾ ਨੂੰ ਜ਼ਿਲ੍ਹਾ ਪ੍ਰੀਸ਼ਦ ਮਾਧੋਪੁਰ ਜ਼ੋਨ ਤੋਂ ਉਮੀਦਵਾਰ ਐਲਾਨਿਆ ਹੈ | ਸਾਹਿਬ ਸਿੰਘ ਸਾਬਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਸਾਹਿਬ ਸਿੰਘ ਸਾਬਾ ਆਮ ਆਦਮੀ ਪਾਰਟੀ ਦੇ ਇਕ ਜੁਝਾਰੂ ਆਗੂ ਹਨ ਅਤੇ ਉਨ੍ਹਾਂ ਨੇ ਵੱਖ-ਵੱਖ ਅਹੁਦਿਆਂ 'ਤੇ ਰਹਿ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ ਰਾਤ ਇਕ ਕੀਤਾ ਹੈ | ਪਾਰਟੀ ਹਾਈਕਮਾਂਡ ਵਲੋਂ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਹੀ ਉਨ੍ਹਾਂ 'ਤੇ ਭਰੋਸਾ ਜਤਾਇਆ ਹੈ | ਸਾਹਿਬ ਸਿੰਘ ਸਾਬਾ ਨੇ ਕਿਹਾ ਕਿ ਉਹ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਕਈ ਇਤਿਹਾਸਿਕ ਫ਼ੈਸਲੇ ਲਏ ਹਨ ਤੇ ਸੂਬੇ ਦੇ ਵਿਕਾਸ ਲਈ ਅਹਿਮ ਯੋਗਦਾਨ ਰੱਖਿਆ ਹੈ | ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹਨ | ਹਰ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਸਾਥ ਦਿੰਦੇ ਹਨ ਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਮਜ਼ਬੂਤੀ ਨਾਲ ਸਾਥ ਦੇਣਗੇ |
ਪਿਛਲੀ ਖ਼ਬਰ ਡਾ: ਅਸ਼ਵਨੀ ਸਾਮੀ ਨੇ ਅਮਨਦੀਪ ਹਸਪਤਾਲ ਪਠਾਨਕੋਟ ਵਿਖੇ ਬਾਲ ਰੋਗ ਮਾਹਿਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਦੇ ਪ੍ਰਧਾਨ ਰਾਠੌਰ ਵਲੋਂ ਜਥੇਦਾਰ ਗੜ੍ਹੀ ਦਾ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।