19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪ੍ਰੈਜ਼ੀਟੇਸ਼ਨ ਪਬਲਿਕ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 04-12-2025
ਸ਼ਾਹਪੁਰ ਕੰਢੀ, 3 ਦਸੰਬਰ (ਰਣਜੀਤ ਸਿੰਘ)-ਪ੍ਰੈਜੀਟੇਸ਼ਨ ਪਬਲਿਕ ਸਕੂਲ ਜੁਗਿਆਲ ਵਿਖੇ ਚੇਅਰਪਰਸਨ ਰੇਨੰੂ ਸ਼ਰਮਾ ਅਤੇ ਪ੍ਰਧਾਨ ਦਵਿੰਦਰ ਸ਼ਰਮਾ ਦੀ ਅਗਵਾਈ ਹੇਠ ਛੋਟੇ ਬੱਚਿਆਂ ਦੇ ਫੈਂਸੀ ਡਰੈਸ ਮੁਕਾਬਲੇ ਕਰਵਾਏ ਗਏ | ਜਿਸ ਵਿਚ ਜੇ.ਡੀ.ਐਸ. ਕਾਲਜ ਦੀ ਪਿ੍ੰਸੀਪਲ ਡਾ: ਮਨੀਸ਼ਾ ਸ਼ਰਮਾ ਅਤੇ ਇਨਰਵੀਲ੍ਹ ਕਲੱਬ ਪਠਾਨਕੋਟ ਦੀ ਪ੍ਰਧਾਨ ਪ੍ਰਭਜੋਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ: ਮਨੀਸ਼ਾ ਸ਼ਰਮਾ ਵਲੋਂ ਜੋਤ ਜਗਾ ਕੇ ਕੀਤੀ ਗਈ | ਇਸ ਮੁਕਾਬਲੇ ਵਿਚ ਕਿੰਡਰ ਗਾਰਡਨ ਜਮਾਤ ਤੋਂ ਲੈ ਕੇ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਸਕੂਲ ਮੈਨੇਜਮੈਂਟ ਵਲੋਂ ਸਕੂਲ ਨੰੂ ਸੁਚੱਜੇ ਢੰਗ ਨਾਲ ਸਜਾਇਆ ਗਿਆ ਸੀ | ਉੱਥੇ ਰੰਗੇ ਬਰੰਗੇ ਕੱਪੜਿਆਂ ਵਿਚ ਬੱਚੇ ਮਾਹੌਲ ਨੰੂ ਚਾਰ ਚੰਨ ਲਗਾ ਰਹੇ ਸਨ | ਮਿਊਜ਼ਿਕ ਕਲੱਬ ਵਲੋਂ ਸੰਗੀਤ ਪੇਸ਼ ਕੀਤਾ ਜਾ ਰਿਹਾ ਸੀ | ਛੋਟੇ ਬੱਚੇ ਟਮਾਟਰ, ਆਈਸ ਕਰੀਮ, ਦਰੱਖਤ, ਪਾਪਕੋਨ ਆਦਿ ਡਰੈਸ ਵਿਚ ਨਜ਼ਰ ਆ ਰਹੇ ਸਨ | ਵਾਈਸ ਚੇਅਰਪਰਸਨ ਨਵਿਦੱਤਾ ਸੰਧੂ ਵਲੋਂ ਜੇਤੂ ਬੱਚਿਆਂ ਨੰੂ ਸਨਮਾਨਿਤ ਕੀਤਾ ਗਿਆ | ਸਕੂਲ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਨੰੂ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪਿ੍ੰਸੀਪਲ ਰਵਿੰਦਰ ਕੌਰ, ਵਾਈਸ ਚੇਅਰਪਰਸਨ ਨਵਿਦੱਤਾ ਸੰਧੂ, ਵਾਈਸ ਪਿ੍ੰਸੀਪਲ ਰੇਣੂਕਾ ਤਿ੍ਖਾ, ਰਜਨੀ ਵਾਲੀਆ, ਏਕਤਾ, ਪਰਮਿੰਦਰ, ਸੋਨੀਆ, ਰਸ਼ਮੀ, ਭਾਵਨਾ, ਕੁਮਾਰ ਸਾਨੰੂ, ਪਰਮਜੀਤ ਸਿੰਘ ਅਤੇ ਅਮਿਤ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਧਾਰਮਿਕ ਸਥਾਨਾਂ 'ਤੇ ਹੋਏ ਨਤਮਸਤਕ ਅਗਲੀ ਖ਼ਬਰ ਸਾਰਾਂਸ਼ ਇੰਟਰਨੈਸ਼ਨਲ ਸਕੂਲ ਨੇ ਧੂਮਧਾਮ ਨਾਲ ਮਨਾਇਆ ਸਾਲਾਨਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।