ਤਾਰਾਗੜ੍ਹ, 3 ਦਸੰਬਰ (ਸੋਹਨ ਲਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬਾਬਾ ਸ੍ਰੀ ਚੰਦ ਜੀ ਜ਼ਿਲ੍ਹਾ ਪਠਾਨਕੋਟ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਤੇ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ ਵਲੋਂ ਕਿਸਾਨ ਮਜ਼ਦੂਰ ਮੋਰਚਾ (ਭਾਰਤ) ਵਲੋਂ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਬਿਜਲੀ ਸੋਧ ਬਿੱਲ 2025 ਨੂੰ ਰੱਦ ਕੀਤਾ ਜਾਵੇ, ਬਿਜਲੀ ਮਹਿਕਮੇ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਠੇਕੇਦਾਰੀ ਖ਼ਤਮ ਕਰਕੇ ਪੱਕੇ ਮੁਲਾਜ਼ਮ ਭਰਤੀ ਕੀਤੇ ਜਾਣ, ਭਾਰਤ ਸਰਕਾਰ ਦੁਆਰਾ ਅਮਰੀਕਾ ਨਾਲ ਕੀਤਾ ਗਿਆ ਸਮਝੌਤਾ 0 ਟੈਰਿਫ਼ ਤੇ ਕਪਾਹ, ਸੋਇਆਬੀਨ, ਮੱਕਾ ਤੇ ਦੁੱਧ ਉਤਪਾਦ ਜਾਂ ਹੋਰ ਵਸਤਾਂ ਅਯਾਤ ਕਰਨ ਦਾ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ, ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ 14 ਮਹੀਨੇ ਚੱਲੇ ਕਿਸਾਨਾਂ ਮਜ਼ਦੂਰਾਂ ਦੇ ਮੋਰਚੇ ਨੂੰ ਭਗਵੰਤ ਮਾਨ ਸਰਕਾਰ ਵਲੋਂ ਜਬਰ ਕਰਕੇ ਉਠਾਇਆ ਸੀ | ਪੰਜਾਬ ਸਰਕਾਰ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਨਾਲ ਬਣਾਏ ਸਮਾਨ ਦੀ ਭਰਪਾਈ ਕਰੇ | ਇਸ ਵਾਰ ਮਾਨਸੂਨ ਸੀਜ਼ਨ ਦੌਰਾਨ ਪੰਜਾਬ ਵੱਡੇ ਪੱਧਰ 'ਤੇ ਹੜ੍ਹਾਂ ਦੀ ਮਾਰ ਹੇਠ ਆਇਆ ਹੈ | ਫ਼ਸਲਾਂ, ਘਰਾਂ ਅਤੇ ਪਸ਼ੂਆਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ | ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦੀ ਭਰਪਾਈ ਕੀਤੀ ਜਾਵੇ, ਖੇਤੀ ਖੇਤਰ ਨੂੰ ਪ੍ਰਦੂਸ਼ਣ ਰੋਕੂ ਕਾਨੂੰਨ ਤੋਂ ਬਾਹਰ ਕੱਢਿਆ ਜਾਵੇ, ਉਪਜਾਊ ਜ਼ਮੀਨਾਂ ਦਾ ਅੱਧ ਗ੍ਰਹਿਣ ਬੰਦ ਕੀਤਾ ਜਾਵੇ, ਐੱਮ.ਐੱਸ.ਪੀ. ਦੀ ਗਰੰਟੀ ਕਾਨੂੰਨ ਬਣਾਇਆ ਜਾਵੇ ਤੇ ਕਿਸਾਨ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ | ਇਸ ਮੌਕੇ ਟਹਿਲ ਸਿੰਘ, ਸ਼ਾਮ ਲਾਲ, ਬਲਕਾਰ ਸਿੰਘ, ਸਵਰਨ ਸਿੰਘ, ਸਰਨ ਸਿੰਘ, ਰਵੀ ਸੈਣੀ, ਬਲਵਿੰਦਰ ਸਿੰਘ, ਸ਼ਮੀ, ਰਘਵੀਰ ਸਿੰਘ ਤੇ ਰਜੀਵ ਸੈਣੀ ਆਦਿ ਹਾਜ਼ਰ ਸਨ |