19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹੋਵੇਗੀ ਇਤਿਹਾਸਕ ਜਿੱਤ : ਡਾ. ਕੇ.ਜੇ. ਸਿੰਘ <br/>

ਅਜੀਤ ਡੈਸਕ 04-12-2025
ਬਟਾਲਾ, 3 ਦਸੰਬਰ (ਸਤਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਹੋਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਾ. ਕਮਲਜੀਤ ਸਿੰਘ ਕੇ.ਜੇ. ਸਾਬਕਾ ਅਬਜ਼ਰਵਰ ਅਤੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਾਰੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਵਿਚ ਹੂੰਝਾਫੇਰ ਜਿੱਤ ਪ੍ਰਾਪਤ ਕਰ ਕੇ ਪਾਰਟੀ ਦੀ ਝੋਲੀ ਪਾਉਣਗੇ, ਨਾਲ ਹੀ ਸ: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਹਿੱਤ ਵਿਚ ਕੀਤੇ ਇਤਿਹਾਸਕ ਫੈਸਲੇ ਤੋਂ ਪੰਜਾਬ ਦੇ ਲੋਕ ਖੁਸ਼ ਹਨ ਤੇ ਲੋਕ ਦੁਬਾਰਾ ਉਨ੍ਹਾਂ ਕੰਮਾਂ ਆਧਾਰ 'ਤੇ ਵੋਟ ਪਾਉਣਗੇ ਤੇ ਵਿਕਾਸ ਦੀ ਲਹਿਰ ਵਿਚ ਆਪਣਾ ਯੋਗਦਾਨ ਪਾਉਣਗੇ | ਇਸ ਮੌਕੇ ਗੁਰਦੀਪ ਸਿੰਘ ਪੰਮਾ ਡੇਅਰੀ ਵਾਲੇ, ਬੇਅੰਤ ਸਿੰਘ ਅÏਲਖ, ਕਾਮਰੇਡ ਹਰਦੀਪ ਸਿੰਘ ਪੰਡੋਰੀ, ਮੁਖਤਿਆਰ ਸਿੰਘ ਬਰਿਆਰ, ਬੀਬੀ ਅਮਰਜੀਤ ਕੌਰ ਘੁਮਾਣ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਹਰਪੁਰਾ 'ਚ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਜੇਕਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨਿਰਪੱਖਤਾ ਨਾਲ ਹੋਈਆਂ ਤਾਂ ਸਾਰਿਆਂ ਨੂੰ ਪਤਾ ਲੱਗ ਜਾਵੇਗਾ ਲੋਕ ਰਾਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।