19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪਿੰਡ ਹਰਪੁਰਾ 'ਚ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਅਜੀਤ ਡੈਸਕ 04-12-2025
ਊਧਨਵਾਲ, 3 ਦਸੰਬਰ (ਪਰਗਟ ਸਿੰਘ)- ਪਿੰਡ ਹਰਪੁਰਾ 'ਚ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵੱਖ-ਵੱਖ ਕਲੱਬਾਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ | ਇਸ ਦਾ ਰਸਮੀ ਉਦਘਾਟਨ ਪਿੰਡ ਦੇ ਸਰਪੰਚ ਮਨਦੀਪ ਸਿੰਘ ਤੇ ਪਿ੍ੰਸੀਪਲ ਪ੍ਰਭਜੋਤ ਸਿੰਘ ਘੁੰਮਣ ਨੇ ਕੀਤਾ | ਪਹਿਲੇ ਨੰਬਰ 'ਤੇ ਆਈ ਟੀਮ ਨੂੰ 31000, ਦੂਜੇ ਨੰਬਰ ਨੂੰ 25000, ਤੀਜੇ ਨੰਬਰ ਨੂੰ 7100 ਤੇ ਚੌਥੇ ਨੰਬਰ 'ਤੇ ਆਈ ਟੀਮ ਨੂੰ 5100 ਸੌ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ | ਫਾਈਨਲ ਮੈਚ 5 ਦਸੰਬਰ ਨੂੰ ਹੋਵੇਗਾ | ਸਰਪੰਚ ਮਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਤਰਫੋਂ ਪਿੰਡ 'ਚ ਮਨਜ਼ੂਰ ਹੋਇਆ ਸਟੇਡੀਅਮ ਜਲਦ ਬਣਾਇਆ ਜਾਵੇਗਾ | ਇਸ ਮੌਕੇ ਸਰਪੰਚ ਮਨਦੀਪ ਸਿੰਘ, ਪਿ੍ੰਸੀਪਲ ਪ੍ਰਭਜੋਤ ਸਿੰਘ ਘੁੰਮਣ, ਸੂਬਾ ਸਿੰਘ ਖਹਿਰਾ, ਗਗਨਦੀਪ ਸਿੰਘ ਮੱਲ੍ਹੀ, ਕੁਲਵੰਤ ਸਿੰਘ ਮੈਂਬਰ, ਬਿਕਰਮਜੀਤ ਸਿੰਘ ਮੈਂਬਰ, ਜੋਗਾ ਸਿੰਘ, ਰਜਿੰਦਰ ਸਿੰਘ ਰੰਧਾਵਾ ਅਤੇ ਸਮੂਹ ਪੰਚਾਇਤ ਮੈਂਬਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਸ਼ਾਹਪੁਰ 'ਚ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਕੀਤੀ ਮੀਟਿੰਗ... ਅਗਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹੋਵੇਗੀ ਇਤਿਹਾਸਕ ਜਿੱਤ : ਡਾ. ਕੇ.ਜੇ. ਸਿੰਘ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।