19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅੱਡਾ ਧਾਰੀਵਾਲ ਸੋਹੀਆਂ 'ਚ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 04-12-2025
ਹਰਚੋਵਾਲ, 3 ਦਸੰਬਰ (ਢਿੱਲੋਂ, ਭਾਮ)- ਅੱਡਾ ਧਾਰੀਵਾਲ ਸੋਹੀਆਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਮਰਪਿਤ 2 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਪ੍ਰਬੰਧ ਸਿੱਖ ਨੌਜਵਾਨ ਸੇਵਕ ਸਭਾ ਅੱਡਾ ਧਾਰੀਵਾਲ ਸੋਹੀਆਂ ਦੇ ਸਮੂਹ ਅਹੁਦੇਦਾਰਾਂ ਗੁਰਵਿੰਦਰ ਸਿੰਘ, ਜਸਪਾਲ ਸਿੰਘ, ਲਖਵਿੰਦਰ ਸਿੰਘ, ਸਿਕੰਦਰ ਸਿੰਘ, ਸੁੱਚਾ ਸਿੰਘ, ਹਰਦੀਪ ਸਿੰਘ, ਸੈਕਟਰੀ ਬਲਬੀਰ ਸਿੰਘ, ਰਜਿੰਦਰਪਾਲ ਸਿੰਘ ਢਿੱਲੋਂ, ਪ੍ਰੀਤਮ ਸਿੰਘ ਤੇ ਹੋਰ ਮੈਂਬਰਾਂ, ਐੱਨ.ਆਰ.ਆਈ. ਪਰਿਵਾਰਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਗਿਆ | ਧਾਰਮਿਕ ਸਮਾਗਮ ਵਿਚ ਭਾਈ ਰਣਜੀਤ ਸਿੰਘ ਭੋਮਾ, ਭਾਈ ਲਾਲ ਸਿੰਘ ਪਿਹੋਵਾ ਵਾਲੇ, ਭਾਈ ਜਸਵਿੰਦਰ ਸਿੰਘ ਪਰਮਾਰ, ਭਾਈ ਸਤਿੰਦਰ ਸਿੰਘ ਹੁਸ਼ਿਆਰਪੁਰ ਕੀਰਤਨ ਜਥਾ, ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਭਾਈ ਹਰਮਨਜੋਤ ਸਿੰਘ, ਭਾਈ ਜਬਰਤੋੜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਰੂਪ ਸਿੰਘ ਕੰਡਿਆਣਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਜਸਬੀਰ ਸਿੰਘ ਪਿਹੋਵਾ ਵਾਲੇ, ਭਾਈ ਦਲਬੀਰ ਸਿੰਘ ਪਿਹੋਵਾ ਵਾਲੇ ਤੇ ਸ੍ਰੀ ਗੁਰੂ ਰਾਮਦਾਸ ਮਾਡਰਨ ਸਕੂਲ ਖੁਜਾਲਾ ਦੇ ਬੱਚਿਆਂ ਦੇ ਕੀਰਤਨ ਜਥੇ ਨੇ ਆਈਆਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਿਆ | ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਆਏ ਹੋਏ ਸੰਤਾਂ ਮਹਾਂਪੁਰਖਾਂ, ਕੀਰਤਨ ਜਥਿਆਂ, ਢਾਡੀ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਮਨਚੈਨ ਸਿੰਘ ਮੰਨਾ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਮੱਖਣ ਸਿੰਘ, ਚੈਂਚਲ ਸਿੰਘ, ਇੰਦਰਜੀਤ ਸਿੰਘ, ਹਰਵਿੰਦਰ ਸਿੰਘ ਰਿਆੜ, ਜਗਤਾਰ ਸਿੰਘ ਜੱਗਾ, ਲੱਖਾ ਸਿੰਘ ਮਿਸਤਰੀ, ਡਾ. ਤਰਲੋਕ ਸਿੰਘ ਮਾੜੀ ਪੰਨੂਆਂ, ਕੁਲਦੀਪ ਸਿੰਘ ਸ਼ੁਕਾਲਾ, ਨਿਸ਼ਾਨ ਸਿੰਘ ਭੱਟੀਵਾਲ, ਅਮਰੀਕ ਸਿੰਘ ਭੱਟੀਵਾਲ, ਸਰਬਜੀਤ ਸਿੰਘ ਫ਼ੌਜੀ, ਬਾਊ ਲੱਲਾ ਸੋਹੀਆਂ, ਸਤਨਾਮ ਸਿੰਘ ਭੱਟੀਵਾਲ, ਸੰਦੀਪ ਸਿੰਘ ਭੱਟੀਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਐੱਸ.ਐੱਮ. ਕਾਲਜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਅਗਲੀ ਖ਼ਬਰ ਪਿੰਡਾਂ ਅੰਦਰ ਜ਼ਿਲਾ ਪ੍ਰਸ਼ਾਸਨ ਦੀ ਮੁਨਿਆਦੀ ਹੋਣ ਦੇ ਬਾਵਜੂਦ ਨਹੀਂ ਲੱਗ ਰਹੇ ਠੀਕਰੀ ਪਹਿਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।