18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਿਟੀ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 04-12-2025
ਗੁਰਦਾਸਪੁਰ, 3 ਦਸੰਬਰ (ਗੁਰਪ੍ਰਤਾਪ ਸਿੰਘ)- ਸਿਟੀ ਨਰਸਿੰਗ ਕਾਲਜ ਗੁਰਦਾਸਪੁਰ ਦਾ ਬੀ.ਐਸ.ਸੀ. ਨਰਸਿੰਗ ਸਮੈਸਟਰ ਤੀਜੇ ਤੇ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਨਤੀਜਾ ਬਾਬਾ ਫਰੀਦ ਯੂਨੀਵਰਸਿਟੀ ਆਫ ਸਾਇੰਸਜ਼ ਵਲੋਂ ਐਲਾਨਿਆ ਗਿਆ | ਨਤੀਜੇ ਵਿਚ ਤੀਜੇ ਸਮੈਸਟਰ ਦੀ ਵਿਦਿਆਰਥਣ ਪ੍ਰੇਰਨਾ ਵਲੋਂ 70.34 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਗਿਆ | ਜਦੋਂ ਕਿ ਰਵਨੀਤ 68.21 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਪੰਜਵੇਂ ਸਮੈਸਟਰ ਦੀ ਵਿਦਿਆਰਥਣ ਰਵਨੀਤ ਵਲੋਂ 80.27 ਫੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਅਤੇ ਵਿਦਿਆਰਥਣਾਂ ਪਰਮਿੰਦਰ ਵਲੋਂ 75.14 ਫੀਸਦੀ ਨੰਬਰ ਲੈ ਕੇ ਦੂਸਰਾ ਸਥਾਨ ਹਾਸਲ ਕੀਤਾ ਗਿਆ | ਇਸ ਮੌਕੇ ਕਾਲਜ ਦੇ ਐਮ.ਡੀ. ਡਾ: ਹਰਬੀਰ ਸਿੰਘ ਢਿੱਲੋਂ ਤੇ ਡਾ: ਅਤਿੰਦਰ ਕੌਰ ਵਲੋਂ ਵਧੀਆ ਪ੍ਰਦਰਸ਼ਨ ਲਈ ਵਿਦਿਆਰਥਣਾਂ ਨੰੂ ਵਧਾਈ ਦਿੱਤੀ ਗਈ ਤੇ ਭਵਿੱਖ ਵਿਚ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ |
ਪਿਛਲੀ ਖ਼ਬਰ ਨਗਰ ਕੌਂਸਲ ਗੁਰਦਾਸਪੁਰ ਦੀ ਅਣਦੇਖੀ ਕਾਰਨ ਲੱਖਾਂ ਦੀ ਲਾਗਤ ਨਾਲ ਬਣੇ ਪਖਾਨਿਆਂ ਦੀ ਹਾਲਤ ਬਣੀ ਖਸਤਾ ਅਗਲੀ ਖ਼ਬਰ -ਮਾਮਲਾ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਪੈਰੋਲ ਅਰਜ਼ੀ ਰੱਦ ਕਰਨ ਦਾ- ਐਡਵੋਕੇਟ ਅਜੈਪਾਲ ਸਿੰਘ ਢਿੱਲੋਂ ਦੀ ਅਗਵਾਈ '...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।