ਘੁਮਾਣ, 3 ਦਸੰਬਰ (ਬੰਮਰਾਹ)-ਸਾਬਕਾ ਸਰਪੰਚ ਪਲਵਿੰਦਰ ਸਿੰਘ ਪੇਜੋਚੱਕ ਵਲੋਂ ਵਾਤਾਵਰਣ ਨੂੰ ਸੰਭਾਲਣ ਲਈ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ | ਇਸੇ ਤਹਿਤ ਹੀ ਉਨ੍ਹਾਂ ਵਲੋਂ ਹਰ ਸਾਲ ਸਰਕਾਰੀ ਸਕੂਲਾਂ ਵਿਚ ਬੂਟੇ ਲਗਾ ਕੇ ਵਧੀਆ ਸੁਨੇਹਾ ਦੇਣ ਦਾ ਯਤਨ ਕੀਤਾ ਜਾਂਦਾ ਹੈ | ਉਨ੍ਹਾਂ ਵਲੋਂ ਸਰਕਾਰੀ ਮਿਡਲ ਸਕੂਲ ਪੇਜੋਚੱਕ ਵਿਖੇ ਫ਼ਲਦਾਰ ਤੇ ਫੁੱਲਦਾਰ ਬੂਟੇ ਲਗਾਉਣ ਦਾ ਵਧੀਆ ਉਪਰਾਲਾ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਪਲਵਿੰਦਰ ਸਿੰਘ ਨੇ ਕਿਹਾ ਕਿ ਵਾਤਾਵਰਣ ਨੂੰ ਸੰਭਾਲਣ ਲਈ ਸਾਰੇ ਆਪੋ-ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ | ਸਕੂਲ ਦੇ ਇੰਚਾਰਜ ਰੁਪਿੰਦਰ ਕੌਰ ਨੇ ਇਸ ਕਾਰਜ ਲਈ ਸ਼ਾਲਾਘਾ ਕੀਤੀ ਤੇ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ-ਮਿਲ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਉਣ ਲਈ ਬੂਟੇ ਲਗਾਉਣੇ ਚਾਹੀਦੇ ਹਨ | ਇਸ ਮੌਕੇ ਉੱਘੇ ਆਗੂ ਜਤਿੰਦਰ ਸਿੰਘ ਚੀਮਾ, ਮੈਡਮ ਰੁਪਿੰਦਰ ਕੌਰ, ਗੁਰਮੇਲ ਸਿੰਘ, ਅਰਵਿੰਦਰ ਸਿੰਘ, ਹਰਜੀਤ ਕੌਰ, ਗੁਰਇਕਬਾਲ ਸਿੰਘ, ਗੁਰਨਾਮ ਸਿੰਘ ਚਾਹਲ, ਮੁਖਤਾਰ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ ਪੰਚ, ਗੁਰਬਖਸ਼ ਸਿੰਘ ਪੰਚ, ਹਰਦਿਆਲ ਸਿੰਘ ਆਦਿ ਹਾਜ਼ਰ ਸਨ |