04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਗੁਰਮਤਿ ਸਮਾਗਮ ਕੱਲ੍ਹ

ਅਜੀਤ ਡੈਸਕ 06-12-2025
ਪਠਾਨਕੋਟ, 5 ਦਸੰਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖ਼ਾਲਸਾ ਵਲੋਂ 7 ਦਸੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਬਰੋਲ ਨਗਰ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ 'ਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਸਰਬਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਤੇ ਭਾਈ ਦਾਤਾਰ ਸਿੰਘ ਦਾ ਰਾਗੀ ਜਥਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕਰੇਗਾ | ਉਕਤ ਜਾਣਕਾਰੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਸਮਾਗਮ ਦੇ ਅੰਤ ਵਿਚ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਮੈਨੇਜਰ ਸੋਹਨ ਸਿੰਘ, ਬਖ਼ਸ਼ੀਸ਼ ਸਿੰਘ, ਜੋਗਿੰਦਰ ਸਿੰਘ, ਜਸਵਿੰਦਰ ਸਿੰਘ, ਚਰਨ ਸਿੰਘ ਅਤੇ ਦਾਤਾਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਮੇਨ ਦੇ ਨਵ-ਨਿਯੁਕਤ ਪ੍ਰਧਾਨ ਨਰਿੰਦਰ ਮਹਾਜਨ ਦਾ ਤਾਜਪੋਸ਼ੀ ਸਮਾਗਮ 7 ਨੂੰ ਅਗਲੀ ਖ਼ਬਰ ਕਾਂਗਰਸੀ ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਕੀਤੇ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।