03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਵਿਧਾਇਕ ਸ਼ੈਰੀ ਕਲਸੀ ਵਲੋਂ ਕਾਂਗਰਸ ਤੇ ਅਕਾਲੀ ਦਲ 'ਚ ਸੰਨ੍ਹ ਲਾਉਣ ਦਾ ਸਿਲਸਿਲਾ ਜਾਰੀ <br/>

ਅਜੀਤ ਡੈਸਕ 06-12-2025
ਬਟਾਲਾ, 5 ਦਸੰਬਰ (ਸਤਿੰਦਰ ਸਿੰਘ)-ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਵਲੋਂ ਕਰਵਾਏ ਵਿਕਾਸ ਕੰਮਾਂ ਨੂੰ ਵੇਖਦਿਆਂ ਆਪ ਪਾਰਟੀ ਨਾਲ ਜੁੜ ਰਹੇ ਹਨ, ਜਿਸ ਦੇ ਚਲਦਿਆਂ ਅੱਜ ਸਵੇਰ ਵੇਲੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਇਕ ਹੋਰ ਝਟਕਾ ਲੱਗਾ ਤੇ ਪਿੰਡ ਸੁਚੇਤਗੜ੍ਹ ਤੋਂ ਕਾਂਗਰਸ ਪਾਰਟੀ ਨਾਲ ਸਬੰਧਤ ਹਰਭਜਨ ਸਿੰਘ, ਹਰਮਨ ਸੰਧੂ ਤੇ ਸ੍ਰੋਮਣੀ ਅਕਾਲੀ ਦਲ ਪਾਰਟੀ ਤੋਂ ਮਨਜੀਤ ਸਿੰਘ ਮਿੰਟਾ ਤੇ ਸੁਖਜਿੰਦਰ ਸਿੰਘ ਆਪਣੇ ਪਰਿਵਾਰ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ, ਜਿਨ੍ਹਾਂ ਦਾ ਵਿਧਾਇਕ ਸ਼ੈਰੀ ਕਲਸੀ ਨੇ ਨਿੱਘਾ ਸਵਾਗਤ ਕੀਤਾ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਵਿਕਾਸ ਕੰਮਾਂ ਨੂੰ ਵੇਖਦਿਆਂ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇ ਰਹੇ ਹਨ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਪ ਉਮੀਦਵਾਰ ਸ਼ਾਨ ਨਾਲ ਜਿੱਤਣਗੇ | ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਸਮੁੱਚੇ ਪਰਿਵਾਰਾਂ ਦਾ ਆਪ ਵਿਚ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀਆਂ ਨੀਤੀਆਂ ਤੇ ਬਟਾਲਾ ਵਿਧਾਨ ਸਭਾ ਹਲਕੇ ਵਿਚ ਕਰਵਾਏ ਜਾ ਰਹੇ ਚਹੁਪੱਖੀ ਵਿਕਾਸ ਕਾਰਜਾਂ ਤੋਂ ਖੁਸ਼ ਹੋ ਕੇ ਲੋਕ ਆਪ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਪਾਰਟੀ ਦਾ ਕਾਫਲਾ ਦਿਨੋ-ਦਿਨ ਵੱਡਾ ਹੋ ਰਿਹਾ ਹੈ |

ਪਿਛਲੀ ਖ਼ਬਰ ਹਲਕਾ ਕਾਦੀਆਂ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪਰਿਵਾਰ 'ਚ ਹੋਇਆ ਵਾਧਾ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਹੇਠ ਕਈ ਪਰਿਵਾਰ ਹ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਪੋਲਿੰਗ ਪਾਰਟੀਆਂ ਦੀਆਂ ਰਿਹਰਸਲਾਂ 7, 11 ਤੇ 13 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।