03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਰੁਪਿੰਦਰ ਕੌਰ ਮੰਡ ਨੇ ਅਲੀਵਾਲ ਅਰਾਈਆਂ ਜ਼ੋਨ ਤੋਂ 'ਆਪ' ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਅਜੀਤ ਡੈਸਕ 06-12-2025
ਬਟਾਲਾ, 5 ਦਸੰਬਰ (ਸਤਿੰਦਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਆਧੀਨ ਆਉਂਦੇ ਅਲੀਵਾਲ ਅਰਾਈਆਂ ਜ਼ੋਨ ਨੰਬਰ-17 ਤੋਂ ਆਮ ਆਦਮੀ ਪਾਰਟੀ ਵਲੋਂ ਬਲਾਕ ਸੰਮਤੀ ਦੇ ਉਮੀਦਵਾਰ ਰੁਪਿੰਦਰ ਕੌਰ ਮੰਡ ਪਤਨੀ ਸਰਪੰਚ ਸੁੁਰਜਨ ਸਿੰਘ ਮੰਡ ਵਾਸੀ ਦਾਬਾਂਵਾਲ ਖੁਰਦ ਨੇ ਐਸ.ਡੀ.ਐਮ. ਦਫ਼ਤਰ ਫਤਹਿਗੜ੍ਹ ਚੂੜੀਆਂ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ | ਸਰਪੰਚ ਸੁਰਜਨ ਸਿੰਘ ਮੰਡ ਨੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਰੁਪਿੰਦਰ ਕੌਰ ਮੰਡ ਨੂੰ ਬਲਾਕ ਸੰਮਤੀ ਉਮੀਦਵਾਰ ਬਣਾਉਣ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ 'ਚ ਪਾਉਣਗੇ | ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਪੰਨੂੰ ਨੇ ਹਲਕੇ ਦੇ ਲੋਕਾਂ ਦਾ ਬਹੁਪੱਖੀ ਵਿਕਾਸ ਕਰਵਾਇਆ ਹੈ ਤੇ ਕਰਵਾਇਆ ਵੀ ਜਾ ਰਿਹਾ ਹੈ | ਇਸ ਲਈ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਪਾਰਟੀ ਦੇ ਸਾਰੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ |
ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਕਰੇਗਾ ਸ਼ਾਨਦਾਰ ਜਿੱਤ ਪ੍ਰਾਪਤ : ਆਗੂ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਚਾਰ ਉਮੀਦਵਾਰਾਂ ਨੇ ਕਰਵਾਏ ਪੇਪਰ ਦਾਖ਼ਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।