03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਤੇਜ਼ ਰਫ਼ਤਾਰ ਇਨੋਵਾ ਕਾਰ ਨਾਲ ਟੱਕਰ 'ਚ ਸਕੂਟੀ ਚਾਲਕ ਦੀ ਮੌਤ

ਅਜੀਤ ਡੈਸਕ 06-12-2025
ਕਾਹਨੂੰਵਾਨ, 5 ਦਸੰਬਰ (ਜਸਪਾਲ ਸਿੰਘ ਸੰਧੂ)- ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਰੋਡ 'ਤੇ ਇਨੋਵਾ ਕਾਰ ਤੇ ਸਕੂਟੀ ਦੀ ਟੱਕਰ ਕਾਰਨ ਸਕੂਟੀ ਚਾਲਕ ਦੀ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਅਧਿਆਪਕ ਸੁਲੱਖਣ ਸਿੰਘ ਨੇ ਦੱਸਿਆ ਕਿ ਪਿੰਡ ਨੈਣੇਕੋਟ ਦੇ ਸਾਹਮਣੇ ਮੁੱਖ ਸੜਕ ਉੱਤੇ ਵਾਪਰੇ ਹਾਦਸੇ ਦਾ ਪਤਾ ਚਲਦਿਆਂ ਹੀ ਉਹ ਤੁਰੰਤ ਮੌਕੇ ਉੱਤੇ ਪਹੁੰਚਿਆ ਤੇ ਪਿਤਾ ਵੱਸਣ ਸਿੰਘ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਪਰ ਡਾਕਟਰਾਂ ਵਲੋਂ ਮੁਆਇਨਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਮਿਤ੍ਰਕ ਕਰਾਰ ਦਿੱਤਾ | ਥਾਣਾ ਕਾਹਨੂੰਵਾਨ ਦੀ ਪੁਲਿਸ ਵਲੋਂ ਮੌਕੇ 'ਤੇ ਮਿਲੀ ਇਨੋਵਾ ਕਾਰ ਦੀ ਨੰਬਰ ਪਲੇਟ ਦੇ ਆਧਾਰ 'ਤੇ ਕਾਰ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਿ੍ਤਕ ਦੀ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤੀ ਗਈ |
ਪਿਛਲੀ ਖ਼ਬਰ ਅਮਰੀਕਾ ਤੋਂ ਵਾਪਸ ਪਰਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਾਹਲੋਂ ਨੇ ਸਿਆਸੀ ਸਰਗਰਮੀਆਂ ਆਰੰਭੀਆਂ ਅਗਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਕਰੇਗਾ ਸ਼ਾਨਦਾਰ ਜਿੱਤ ਪ੍ਰਾਪਤ : ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।