03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਕਰਮਜੀਤ ਕੌਰ ਰੰਧਾਵਾ ਨੇ ਗੁਰਦੁਆਰਾ ਤਪ ਅਸਥਾਨ ਮਲਕਪੁਰ 'ਚ ਨਤਮਸਤਕ ਹੋ ਕੇ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ <br/>

ਅਜੀਤ ਡੈਸਕ 06-12-2025
ਵਡਾਲਾ ਗ੍ਰੰਥੀਆਂ, 5 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਬਲਾਕ ਸੰਮਤੀ ਬਟਾਲਾ ਤੋਂ ਚੋਣ ਮੈਦਾਨ ਵਿਚ ਜ਼ੋਨ ਮਲਕਪੁਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਰੰਧਾਵਾ ਨੇ ਅੱਜ ਆਪਣੇ ਚੋਣ ਪ੍ਰਚਾਰ ਦੀ ਸ਼ੁਰੂਆਤ ਗੁਰਦੁਆਰਾ ਤਪ ਅਸਥਾਨ ਮਲਕਪੁਰ ਤੋਂ ਕੀਤੀ | ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤੀ ਨਿਸ਼ਾਨ ਸਿੰਘ ਰੰਧਾਵਾ ਅਤੇ ਵੱਡੀ ਗਿਣਤੀ ਵਿਚ ਸਮਰਥਕ ਮੌਜੂਦ ਸਨ | ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁਖਵਿੰਦਰ ਸਿੰਘ ਅਤੇ ਬਾਬਾ ਸਰਵਣ ਸਿੰਘ ਮਲਕਪੁਰ ਵਾਲਿਆਂ ਵਲੋਂ ਉਮੀਦਵਾਰ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਤੇ ਦੁਸ਼ਾਲਾ ਭੇਟ ਕਰ ਕੇ ਸਨਮਾਨਿਤ ਕੀਤਾ ਤੇ ਗੁਰੂ ਚਰਨਾਂ ਵਿਚ ਅਰਦਾਸ ਕਰ ਕੇ ਚੜ੍ਹਦੀ ਕਲਾ ਦੀ ਦਾਤ ਮੰਗੀ | ਸੰਬੋਧਨ ਦੌਰਾਨ ਬਾਬਾ ਸੁਖਵਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜ਼ੂਦਾ ਸਰਕਾਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸਮੇਤ ਕਈ ਅਹਿਮ ਕਦਮ ਚੁੱਕੇ ਹਨ | ਇਸ ਤੋਂ ਇਲਾਵਾ ਕਿਸਾਨਾਂ ਤੇ ਆਮ ਲੋਕਾਂ ਦੀ ਭਲਾਈ ਵਾਸਤੇ ਬਿਹਤਰੀਨ ਸਕੀਮਾਂ ਚਲਾ ਕੇ ਸਰਕਾਰ ਨੇ ਲੋਕਾਂ ਵਿਚ ਵਿਸ਼ਵਾਸ ਤੇ ਸਮਰਥਨ ਹਾਸਲ ਕੀਤਾ ਹੈ ਜਿਸ ਦਾ ਪ੍ਰਭਾਵ ਆਉਣ ਵਾਲੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸਾਫ਼ ਨਜ਼ਰ ਆਵੇਗਾ | ਉਮੀਦਵਾਰ ਦੇ ਪਤੀ ਨਿਸ਼ਾਨ ਸਿੰਘ ਰੰਧਾਵਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਮਲਕਪੁਰ ਜ਼ੋਨ ਵਿਚ ਉਨ੍ਹਾਂ ਨੂੰ ਹਰ ਵਰਗ ਦੇ ਲੋਕਾਂ ਵਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ, ਜਿਸ ਕਰ ਕੇ ਉਹ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨ ਦਾ ਵਿਸ਼ਵਾਸ ਰੱਖਦੇ ਹਨ | ਇਸ ਮੌਕੇ ਮਨਜੀਤ ਸਿੰਘ ਬਾਜਵਾ ਸਰਪੰਚ ਮਲਕਪੁਰ, ਮੱਸਾ ਸਿੰਘ ਨੰਬਰਦਾਰ, ਸਤਨਾਮ ਸਿੰਘ ਸਾਬਕਾ ਸਰਪੰਚ, ਗੋਪੀ ਚੀਮਾ, ਹਰਜਿੰਦਰ ਸਿੰਘ ਜੇ.ਈ., ਜੋਗਾ ਸਿੰਘ ਸਰਪੰਚ ਕਾਲੀਆਂ, ਕਾਲਾ ਸਰਪੰਚ ਦੀਵਾਨੀਵਾਲ ਆਦਿ ਵੱਖ-ਵੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ |


ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਦਲ ਪਾਰਟੀ ਦੀ ਵੱਡੀ ਜਿੱਤ ਹੋਵੇਗੀ- ਚਾਵਲਾ ਅਗਲੀ ਖ਼ਬਰ ਅਮਰੀਕਾ ਤੋਂ ਵਾਪਸ ਪਰਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਾਹਲੋਂ ਨੇ ਸਿਆਸੀ ਸਰਗਰਮੀਆਂ ਆਰੰਭੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।