02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਵਿਸ਼ਵ ਸ਼ਾਂਤੀ ਬਣਾਈ ਰੱਖਣ ਲਈ ਭਾਰਤ-ਰੂਸ ਦੋਸਤੀ ਨਿਭਾਏਗੀ ਅਹਿਮ ਭੂਮਿਕਾ : ਪਰਮਜੀਤ ਸਿੰਘ ਗਿੱਲ

ਅਜੀਤ ਡੈਸਕ 06-12-2025
ਬਟਾਲਾ, 5 ਦਸੰਬਰ (ਸਤਿੰਦਰ ਸਿੰਘ)-ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਵਿਸ਼ਵ ਵਿਚ ਸ਼ਾਂਤੀ ਬਣਾਈ ਰੱਖਣ ਲਈ ਭਾਰਤ ਤੇ ਰੂਸ ਦੀ ਦੋਸਤੀ ਅਹਿਮ ਭੂਮਿਕਾ ਨਿਭਾਏਗੀ | ਉਨ੍ਹਾਂ ਕਿਹਾ ਕਿ ਭਾਰਤ ਹਮੇਸ਼ਾ ਹੀ ਸ਼ਾਂਤੀ ਦਾ ਸਮਰਥਨ ਕਰਦਾ ਰਿਹਾ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਿਸ ਤਰ੍ਹਾਂ ਹੁਣ ਸ਼ਾਂਤੀ ਦੇ ਹਰ ਯਤਨ ਦਾ ਸਮਰਥਨ ਕੀਤਾ ਗਿਆ ਹੈ, ਉਸ ਨਾਲ ਵਿਸ਼ਵ ਨੂੰ ਚਿੰਤਾਵਾਂ ਤੋਂ ਮੁਕਤ ਕਰਨ ਦਾ ਇਕ ਸਾਰਥਕ ਸੰਦੇਸ਼ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਰੂਸ ਵਲੋਂ ਜੋ ਭਾਰਤ ਨਾਲ ਦੋਸਤੀ ਵਧਾਉਣ ਤੇ ਇਨ੍ਹਾਂ ਰਿਸ਼ਤਿਆਂ ਵਿਚ ਸੁਧਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ ਗਈਆਂ ਹਨ, ਉਨ੍ਹਾਂ ਦੀ ਉਹ ਸ਼ਲਾਘਾ ਕਰਦੇ ਹਨ ਅਤੇ ਇਹ ਇਕ ਇਤਿਹਾਸਕ ਯਾਤਰਾ ਹੋ ਨਿਬੜੇਗੀ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਲੋਂ ਜਿਸ ਤਰ੍ਹਾਂ ਰੂਸ-ਯੂਕਰੇਨ ਜੰਗ ਸਬੰਧੀ ਵੀ ਬੜੀ ਬੇਬਾਕੀ ਨਾਲ ਗੱਲਬਾਤ ਕੀਤੀ ਗਈ ਅਤੇ ਆਸ ਪ੍ਰਗਟਾਈ ਗਈ ਹੈ ਕਿ ਵਿਸ਼ਵ ਜਲਦੀ ਹੀ ਸ਼ਾਂਤੀ ਦੇ ਰਸਤੇ 'ਤੇ ਚਲਦਾ ਦਿਖਾਈ ਦੇਵੇਗਾ |


ਪਿਛਲੀ ਖ਼ਬਰ ਗੁਰਮੀਤ ਕੌਰ ਸ਼ਾਹ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ 8 ਨੂੰ ਪਾਵਰਕਾਮ ਸਬ ਡਵੀਜ਼ਨਾਂ 'ਤੇ ਬਿਜਲੀ ਬਿੱਲ-2025 ਤੇ ਬੀਜ ਬਿੱਲ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ-ਘੁਡਾਣੀ/ਜਰਗੜੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।