02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਰੇਲ ਰੋਕੋ ਅੰਦੋਲਨ ਨੂੰ ਅਸਫ਼ਲ ਬਣਾਉਣ ਲਈ ਪੁਲਿਸ ਨੇ ਕਿਸਾਨ ਆਗੂ ਘਰ 'ਚ ਕੀਤੇ ਨਜ਼ਰਬੰਦ <br/>

ਅਜੀਤ ਡੈਸਕ 06-12-2025
ਭੈਣੀ ਮੀਆਂ ਖਾਂ, 5 ਦਸੰਬਰ (ਜਸਬੀਰ ਸਿੰਘ ਬਾਜਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸ਼ੁਕਰਵਾਰ ਨੂੰ ਪੰਜਾਬ ਭਰ ਵਿਚ 1 ਤੋਂ 3 ਵਜੇ ਤੱਕ 2 ਘੰਟਿਆਂ ਲਈ ਪੰਜਾਬ ਦੇ 19 ਜ਼ਿਲਿ੍ਹਆਂ ਵਿਚ 26 ਥਾਵਾਂ ਉੱਪਰ ਇਹ ਰੇਲਵੇ ਟਰੈਕ ਜਾਮ ਕੀਤੇ ਜਾਣੇ ਸਨ ਪਰ ਪੰਜਾਬ ਪੁਲਿਸ ਵਲੋਂ ਕਿਸਾਨ ਮਜ਼ਦੂਰ ਮੋਰਚਾ ਵਲੋਂ ਉਲੀਕੇ ਗਏ ਇਸ ਪ੍ਰੋਗਰਾਮ ਨੂੰ ਅਸਫ਼ਲ ਬਣਾਉਣ ਲਈ ਤੜਕਸਾਰ ਕਈ ਕਿਸਾਨ ਆਗੂਆਂ ਦੇ ਘਰਾਂ 'ਚ ਦਾਖਲ ਹੋ ਗਏ | ਇਸੇ ਹੀ ਤਰ੍ਹਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲੇ ਦੇ ਪ੍ਰਧਾਨ ਨਿਸ਼ਾਨ ਸਿੰਘ ਮੇਹੜੇ ਦੇ ਘਰ ਦਾਖਲ ਹੁੰਦਿਆਂ ਪੁਲਿਸ ਨੇ ਉਨ੍ਹਾਂ ਨੂੰ ਘਰ ਵਿਚ ਹੀ ਨਜ਼ਰਬੰਦ ਕੀਤਾ ਗਿਆ | ਇਸੇ ਹੀ ਤਰ੍ਹਾਂ ਸੰਤ ਬਾਬਾ ਲਾਲ ਸਿੰਘ ਕੱੁਲੀ ਜ਼ੋਨ ਦੀ ਮਹਿਲਾ ਆਗੂ ਬੀਬੀ ਹਰਜੀਤ ਕੌਰ ਨਾਨੋਵਾਲ ਕਲਾਂ ਨੂੰ ਵੀ ਪੰਜਾਬ ਪੁਲਿਸ ਵਲੋਂ ਉਨ੍ਹਾਂ ਦੇ ਘਰ ਹੀ ਨਜ਼ਰਬੰਦ ਕੀਤਾ ਗਿਆ ਪਰ ਇਸ ਦੌਰਾਨ ਪੰਜਾਬ ਪੁਲਿਸ ਨੂੰ ਇਲਾਕੇ ਦੇ ਕਿਸਾਨ ਆਗੂਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ | ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਬਿਜਲੀ ਸੋਧ ਐਕਟ 2005 ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਰੇਲ ਰੋਕੋ ਅੰਦੋਲਨ ਕਰ ਰਹੇ ਹਨ |

ਪਿਛਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਗੁਰਮੀਤ ਕੌਰ ਸ਼ਾਹ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।