01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਡਾ. ਭੀਮ ਰਾਓ ਅੰਬੇਡਕਰ ਦਾ ਮਹਾਂ-ਪ੍ਰੀਨਿਰਵਾਣ ਦਿਵਸ ਅੱਜ

ਅਜੀਤ ਡੈਸਕ 06-12-2025
ਦੀਨਾਨਗਰ, 5 ਦਸੰਬਰ (ਸੋਢੀ/ਸ਼ਰਮਾ)-ਸ੍ਰੀ ਗੁਰੂ ਰਵਿਦਾਸ ਭਵਨ ਆਰੀਆ ਨਗਰ ਵਿਖੇ ਡਾ: ਅੰਬੇਡਕਰ ਚੇਤਨਾ ਮੰਚ ਦੀਨਾਨਗਰ ਦੀ ਇਕ ਵਿਸ਼ੇਸ਼ ਇਕੱਤਰਤਾ ਸ੍ਰੀ ਗੁਰੂ ਰਵਿਦਾਸ ਭਵਨ ਦੀਨਾਨਗਰ ਵਿਖੇ ਮੰਚ ਦੇ ਪ੍ਰਧਾਨ ਜਤਿੰਦਰ ਕੁਮਾਰ ਤੇ ਜਨਰਲ ਸਕੱਤਰ ਵਿਜੇ ਕੁਮਾਰ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਡਾ: ਭੀਮ ਰਾਓ ਅੰਬੇਡਕਰ ਦੇ ਮਹਾਂ-ਪ੍ਰੀਨਿਰਵਾਣ ਦਿਵਸ ਮਨਾਉਣ ਸਬੰਧੀ ਵਿਚਾਰ-ਚਰਚਾ ਕੀਤੀ ਗਈ ਤੇ ਇਹ ਫ਼ੈਸਲਾ ਕੀਤਾ ਗਿਆ ਕਿ ਮਹਾਂ ਪ੍ਰੀ ਨਿਵਾਰਣ ਦਿਵਸ 6 ਦਸੰਬਰ ਸ਼ਾਮ 4 ਵਜੇ ਸ੍ਰੀ ਗੁਰੂ ਰਵਿਦਾਸ ਭਵਨ ਆਰੀਆ ਨਗਰ ਦੀਨਾਨਗਰ ਵਿਖੇ ਮਨਾਇਆ ਜਾਵੇਗਾ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਗੌਰਵ ਅੱਤਰੀ, ਬਲਵਿੰਦਰ ਕੁਮਾਰ, ਮੁਨੀਸ਼ ਕੁਮਾਰ, ਦਵਿੰਦਰ ਦਾਸ, ਜਗਦੀਸ਼ ਰਾਜ, ਗੁਰਨਾਮ ਸਿੰਘ, ਸੁਨੀਲ ਕੁਮਾਰ, ਬਲਵਿੰਦਰ ਕੁਮਾਰ, ਅਸ਼ਵਨੀ, ਸੁਰਿੰਦਰ ਨਿਆਮਤਾ, ਉਰਮਿਲਾ ਦੇਵੀ ਤੇ ਹੋਰ ਸਮਾਜਿਕ ਕਾਰਕੁਨ ਹਾਜ਼ਰ ਸਨ |
ਪਿਛਲੀ ਖ਼ਬਰ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਪਿੰਡ ਮੰਮਣ 'ਚ ਸਹਿਜ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਪਿੰਡ ਦੋਬੁਰਜੀ ਵਿਖੇ ਜ਼ਿਲ੍ਹਾ ਪ੍ਰੀਸ਼ਦ ਕੱਦੋਂ ਜ਼ੋਨ ਤੋਂ 'ਆਪ' ਉਮੀਦਵਾਰ ਅਭੈ ਸਿੰਘ ਬੈਂਸ (ਜੱਲ੍ਹਾ) ਨੂੰ ਲੱਡੂਆਂ ਨਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।