01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜੀ. ਐਨ. ਇੰਟਰਨੈਸ਼ਨਲ ਸਕੂਲ ਵੀਲਾ ਤੇਜਾ ਵਿਖੇ ਖੇਡ ਦਿਵਸ ਮਨਾਇਆ <br/>

ਅਜੀਤ ਡੈਸਕ 06-12-2025
ਫ਼ਤਹਿਗੜ੍ਹ ਚੂੜੀਆਂ, 5 ਦਸੰਬਰ (ਅਵਤਾਰ ਸਿੰਘ ਰੰਧਾਵਾ)-ਇਲਾਕੇ ਦੀ ਸਿਰਮੌਰ ਸੰਸਥਾ ਜੀ.ਐਨ. ਇੰਟਰਨੈਸ਼ਨਲ ਸਕੂਲ ਵੀਲਾ ਤੀਜਾ ਵਿਖੇ ਖੇਡ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲੀ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ | ਸੰਸਥਾ ਦੇ ਐੱਮ.ਡੀ. ਵਿਜੇ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੇ ਖੋ-ਖੋ, ਹੈਂਡ ਬਾਲ, ਰੱਸਾਕੱਸੀ, ਦੌੜਾਂ ਸਮੇਤ ਅਥਲੈਟਿਕਸ ਮੁਕਾਬਲਿਆਂ ਵਿਚ ਵੱਡੀ ਰੁਚੀ ਵਿਖਾਈ | ਜੇਤੂ ਟੀਮਾਂ ਤੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਐਮ.ਡੀ. ਸ੍ਰੀ ਵਿਜੇ ਕੁਮਾਰ ਸ਼ਰਮਾ ਨੇ ਕਿਹਾ ਕਿ ਸੰਸਥਾ ਵਲੋਂ ਸਰੀਰਕ ਤੰਦਰੁਸਤੀ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਯੋਗ ਪ੍ਰਬੰਧ ਕੀਤੇ ਗਏ ਹਨ, ਜਦੋਂ ਕਿ ਖੇਡਾਂ ਵਿਚ ਰੁਚੀ ਰੱਖਣ ਵਾਲੇ ਬੱਚਿਆਂ ਨੂੰ ਪਹਿਲ ਦੇ ਆਧਾਰ 'ਤੇ ਮੌਕਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਗਲੇ ਸਮੇਂ ਲਈ ਆਸ ਕਰਦੇ ਹਾਂ ਕਿ ਇਥੋਂ ਬੱਚੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕੀਤੇ ਜਾਣਗੇ, ਜੋ ਕਿ ਸਫ਼ਲਤਾ ਪ੍ਰਾਪਤ ਕਰ ਕੇ ਮਾਪਿਆਂ ਤੇ ਸੰਸਥਾ ਦਾ ਨਾਂਅ ਰੌਸ਼ਨ ਕਰਨਗੇ | ਉਨ੍ਹਾਂ ਨੇ ਇਸ ਖੇਡ ਅਵਸਰ ਮੌਕੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਪਿ੍ੰਸੀਪਲ ਮੋਨੂੰ ਸ਼ਰਮਾ, ਪਰਦੀਪ ਕੁਮਾਰ, ਵਸਣ ਸਿੰਘ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਖੇਤੀਬਾੜੀ ਲਈ ਬਿਨਾਂ ਵਸੂਲੀ ਸਹਿਕਾਰੀ ਬੈਂਕ ਵਲੋਂ ਨਹੀਂ ਦਿੱਤਾ ਜਾ ਰਿਹਾ ਕਰਜ਼ਾ <br... ਅਗਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।