29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਜ਼ਿਲ੍ਹਾ ਟਰੈਫ਼ਿਕ ਪੁਲਿਸ ਵਲੋਂ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 21-12-2025
ਗੁਰਦਾਸਪੁਰ, 20 ਦਸੰਬਰ (ਚੱਕਰਾਜਾ)- ਜ਼ਿਲ੍ਹਾ ਟਰੈਫ਼ਿਕ ਪੁਲਿਸ ਵਲੋਂ ਇਕ ਸੈਮੀਨਾਰ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖੇ ਲਗਾਇਆ ਗਿਆ ਜਿਸ ਵਿਚ ਆਮ ਪਬਲਿਕ ਤੇ ਡਰਾਈਵਰਾਂ ਨੂੰ ਸ਼ਾਮਿਲ ਕਰਕੇ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ | ਏ.ਐਸ.ਆਈ. ਅਮਨਦੀਪ ਸਿੰਘ ਵਲੋਂ ਡਰਾਈਵਰ ਲਾਇਸੈਂਸ ਦੀ ਅਹਿਮੀਅਤ, ਧੁੰਦ ਦੇ ਮੌਸਮ ਵਿਚ ਡਰਾਈਵਿੰਗ ਕਰਦੇ ਸਮੇਂ ਸਾਵਧਾਨੀਆਂ ਵਰਤਣ, ਹੌਲੀ ਰਫ਼ਤਾਰ ਨਾਲ ਗੱਡੀਆਂ ਚਲਾਉਣ, ਲਾਈਟਾਂ ਹਮੇਸ਼ਾ ਲੋਅ ਬੀਮ ਮੋਡ ਰੱਖਣ, ਬਲਿੰਕ ਚਾਲੂ ਰੱਖਣ, ਸੜਕਾਂ 'ਤੇ ਲੱਗੇ ਸਾਈਨ ਬੋਰਡ ਤੇ ਰੋਡ ਲਾਈਨ ਦੀ ਸਹਾਇਤਾ ਲੈਣ, ਨਸ਼ਾ ਕਰਕੇ ਡਰਾਈਵਿੰਗ ਨਾ ਕਰਨ, ਆਪਣੇ ਵਾਹਨਾਂ ਉੱਪਰ ਰਿਫ਼ਲੈਕਟਰ ਜਾਂ ਯੈਲੋ ਟੇਪ ਲਗਾਉਣ ਅਤੇ ਹਾਦਸਾ ਪੀੜਤ ਦੀ ਮਦਦ ਵਾਸਤੇ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਹੈਲਪ ਲਾਈਨ ਨੰਬਰ 112, 1033, 1930 ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਏ.ਐਸ.ਆਈ. ਅਮਨਦੀਪ ਸਿੰਘ, ਹਰਦੀਪ ਸਿੰਘ ਤੇ ਸੁਰਜੀਤ ਸਿੰਘ ਜਸ ਆਦਿ ਨੇ ਹਿੱਸਾ ਲਿਆ |
ਪਿਛਲੀ ਖ਼ਬਰ ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਸੁੱਕੇ ਰੁੱਖਾਂ ਦੀ ਕਟਾਈ ਦਾ ਕੰਮ ਵਣ ਵਿਭਾਗ ਵਲੋਂ ਆਰੰਭ ਅਗਲੀ ਖ਼ਬਰ ਐਚ.ਆਰ.ਏ. ਸਕੂਲ ਵਿਖੇ ਕਿੰਡਰ ਗਾਰਟਨ ਦੇ ਬੱਚਿਆਂ ਦਾ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।