20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸੰਮਤੀ ਮੈਂਬਰ ਬਲਜੀਤ ਕੌਰ ਵਲੋਂ ਵੋਟਰਾਂ ਦਾ ਧੰਨਵਾਦ

ਅਜੀਤ ਡੈਸਕ 22-12-2025
ਘੁਮਾਣ, 21 ਦਸੰਬਰ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਵਲੋਂ ਮੰਡਿਆਲਾ ਤੋਂ ਬਲਜੀਤ ਕੌਰ ਪਤਨੀ ਜੰਗ ਬਹਾਦਰ ਸਿੰਘ ਵਲੋਂ ਵਿਰੋਧੀ ਉਮੀਦਵਾਰਾਂ ਨੂੰ ਹਰਾ ਕੇ ਵੱਡੇ ਫਰਕ ਨਾਲ ਜਿੱਤ ਹਾਸਿਲ ਕੀਤੀ ਗਈ | ਇਸ ਜਿੱਤ 'ਤੇ ਉਨ੍ਹਾਂ ਨੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਤੇ ਨਾਲ ਹੀ ਉਨ੍ਹਾਂ ਨੇ ਜ਼ੋਨ ਮੰਡਿਆਲਾ ਆਧੀਨ ਆਉਂਦੇ ਪਿੰਡ ਬਰਿਆਰ, ਨੰਗਲ, ਪੰਡੋਰੀ, ਚਾਚੋਕੇ ਤੇ ਮਡਿਆਲਾ ਦੇ ਸਮੁੱਚੇ ਕਾਂਗਰਸੀ ਵੋਟਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜਿਨਾਂ ਨੇ ਆਪਣਾ ਇਕ-ਇਕ ਕੀਮਤੀ ਵੋਟ ਪਾ ਕੇ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਇਆ | ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਡੇ 'ਤੇ ਵਿਸ਼ਵਾਸ ਕਰ ਕੇ ਸਾਨੂੰ ਵੱਡਾ ਮਾਣ ਬਖਸ਼ਿਆ ਹੈ | ਇਸ ਮਾਣ-ਸਤਿਕਾਰ ਨੂੰ ਸਦਾ ਕਾਇਮ ਰੱਖਣ ਲਈ ਲੋਕਾਂ ਦੇ ਦੁੱਖ-ਸੁੱਖ ਦੇ ਭਾਈਵਾਲ ਬਣਾਂਗੇ ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਹੋਰ ਸਖ਼ਤ ਮਿਹਨਤ ਕਰਾਂਗੇ |
ਪਿਛਲੀ ਖ਼ਬਰ ਮੋਦੀ ਸਰਕਾਰ ਵਲੋਂ ਮਨਰੇਗਾ ਕਾਨੂੰਨ 'ਚ ਲਿਆਂਦੀਆਂ ਗਈਆਂ ਸੋਧਾਂ ਮਜ਼ਦੂਰ ਵਿਰੋਧੀ : ਬਖ਼ਤਪੁਰਾ ਅਗਲੀ ਖ਼ਬਰ ਮਾਤਾ ਰਣਜੀਤ ਕੌਰ ਤਾਮਕੋਟ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।