20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਉਦਯੋਗ ਸੰਘ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ-ਜੋਗਿੰਦਰ ਸਿੰਘ ਸਲਾਰੀਆ

ਅਜੀਤ ਡੈਸਕ 22-12-2025
ਜੋਗਿੰਦਰ ਸਿੰਘ ਸਲਾਰੀਆ


ਘਰੋਟਾ, 21 ਦਸੰਬਰ (ਸੰਜੀਵ ਗੁਪਤਾ)- ਪ੍ਰਸਿੱਧ ਉਦਯੋਗ ਸਿਰਮਾ ਐਸ.ਜੀ.ਐਸ. ਟੈਕਨੋਲੋਜੀ ਲਿਮਟਿਡ ਦੇ ਸੀਨੀਅਰ ਜਨਰਲ ਮੈਨੇਜਰ ਜੋਗਿੰਦਰ ਸਿੰਘ ਸਲਾਰੀਆ ਨੂੰ ਉਦਯੋਗ ਸੰਘ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ | ਜੋਗਿੰਦਰ ਸਿੰਘ ਘਰੋਟਾ ਇਲਾਕੇ ਦੇ ਪਿੰਡ ਚੌਹਾਨ ਦੇ ਵਾਸੀ ਹਨ, ਜਿਨ੍ਹਾਂ ਨੇ ਆਪਣੀ ਮਿਹਨਤ ਨਾਲ ਇੰਡਸਟਰੀ ਵਿਚ ਆਪਣਾ ਅਲੱਗ ਸਥਾਨ ਸਥਾਪਿਤ ਕੀਤਾ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਪਿੰਡ ਚੌਹਾਨ ਵਿਖੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ | ਜੋਗਿੰਦਰ ਸਿੰਘ ਸਲਾਰੀਆ ਦੀ ਨਿਯੁਕਤੀ ਉਨ੍ਹਾਂ ਦੇ ਵਿਸ਼ਾਲ ਤਜਰਬੇ ਤੇ ਉਦਯੋਗਿਕ ਖੇਤਰ ਵਿਚ ਮੁਹਾਰਤ ਨੂੰ ਦੇਖਦੇ ਹੋਏ ਕੀਤੀ ਗਈ ਹੈ | ਉਹ ਸੰਘ ਦੇ ਮੈਂਬਰਾਂ ਨਾਲ ਮਿਲ ਕੇ ਉਦਯੋਗਾਂ ਦੇ ਵਿਕਾਸ, ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ | ਇਸ ਮੌਕੇ ਸੰਘ ਦੇ ਪ੍ਰਧਾਨ ਅਨਿਲ ਸ਼ਰਮਾ ਨੇ ਕਿਹਾ ਕਿ ਜੋਗਿੰਦਰ ਸਿੰਘ ਸਲਾਰੀਆ ਦੀ ਅਗਵਾਈ ਤੇ ਅਨੁਭਵ ਨਾਲ ਉਦਯੋਗ ਸੰਘ ਨੂੰ ਨਵੀਆਂ ਉਚਾਈਆਂ ਤੱਕ ਲਿਜਾਉਣ ਵਿਚ ਮਦਦ ਮਿਲੇਗੀ | ਆਪਣੀ ਨਿਯੁਕਤੀ ਉਪਰੰਤ ਜੋਗਿੰਦਰ ਸਿੰਘ ਸਲਾਰੀਆ ਨੇ ਕਿਹਾ ਕਿ ਖੇਤਰ ਦੇ ਉਦਯੋਗਾਂ ਦੀ ਤਰੱਕੀ ਮੇਰੀ ਪਹਿਲੀ ਤਰਜੀਹ ਰਹੇਗੀ | ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਨੂੰ ਇੱਕਜੁੱਟ ਹੋ ਕੇ ਹੱਲ ਕਰਨ ਅਤੇ ਸਰਕਾਰ ਨਾਲ ਬਿਹਤਰ ਤਾਲਮੇਲ ਬਣਾਉਣ ਲਈ ਮੈਂ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਕੰਮ ਕਰਾਂਗਾ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਭੜੋਲੀ ਕਲਾਂ ਤੋਂ ਪ੍ਰਭਾਤ ਫੇਰੀਆਂ ਸ਼ੁਰੂ ਅਗਲੀ ਖ਼ਬਰ ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ ਨੇ ਬਲਾਕ ਸੰਮਤੀ ਭਾਜਪਾ ਦੇ ਜੇਤੂ ਮੈਂਬਰਾਂ ਨਾਲ ਮੀਟਿੰਗ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।