20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਉਦਯੋਗ ਸੰਘ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ-ਜੋਗਿੰਦਰ ਸਿੰਘ ਸਲਾਰੀਆ

ਅਜੀਤ ਡੈਸਕ 22-12-2025
ਘਰੋਟਾ, 21 ਦਸੰਬਰ (ਸੰਜੀਵ ਗੁਪਤਾ)- ਪ੍ਰਸਿੱਧ ਉਦਯੋਗ ਸਿਰਮਾ ਐਸ.ਜੀ.ਐਸ. ਟੈਕਨੋਲੋਜੀ ਲਿਮਟਿਡ ਦੇ ਸੀਨੀਅਰ ਜਨਰਲ ਮੈਨੇਜਰ ਜੋਗਿੰਦਰ ਸਿੰਘ ਸਲਾਰੀਆ ਨੂੰ ਉਦਯੋਗ ਸੰਘ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ | ਜੋਗਿੰਦਰ ਸਿੰਘ ਘਰੋਟਾ ਇਲਾਕੇ ਦੇ ਪਿੰਡ ਚੌਹਾਨ ਦੇ ਵਾਸੀ ਹਨ, ਜਿਨ੍ਹਾਂ ਨੇ ਆਪਣੀ ਮਿਹਨਤ ਨਾਲ ਇੰਡਸਟਰੀ ਵਿਚ ਆਪਣਾ ਅਲੱਗ ਸਥਾਨ ਸਥਾਪਿਤ ਕੀਤਾ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਪਿੰਡ ਚੌਹਾਨ ਵਿਖੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ | ਜੋਗਿੰਦਰ ਸਿੰਘ ਸਲਾਰੀਆ ਦੀ ਨਿਯੁਕਤੀ ਉਨ੍ਹਾਂ ਦੇ ਵਿਸ਼ਾਲ ਤਜਰਬੇ ਤੇ ਉਦਯੋਗਿਕ ਖੇਤਰ ਵਿਚ ਮੁਹਾਰਤ ਨੂੰ ਦੇਖਦੇ ਹੋਏ ਕੀਤੀ ਗਈ ਹੈ | ਉਹ ਸੰਘ ਦੇ ਮੈਂਬਰਾਂ ਨਾਲ ਮਿਲ ਕੇ ਉਦਯੋਗਾਂ ਦੇ ਵਿਕਾਸ, ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ | ਇਸ ਮੌਕੇ ਸੰਘ ਦੇ ਪ੍ਰਧਾਨ ਅਨਿਲ ਸ਼ਰਮਾ ਨੇ ਕਿਹਾ ਕਿ ਜੋਗਿੰਦਰ ਸਿੰਘ ਸਲਾਰੀਆ ਦੀ ਅਗਵਾਈ ਤੇ ਅਨੁਭਵ ਨਾਲ ਉਦਯੋਗ ਸੰਘ ਨੂੰ ਨਵੀਆਂ ਉਚਾਈਆਂ ਤੱਕ ਲਿਜਾਉਣ ਵਿਚ ਮਦਦ ਮਿਲੇਗੀ | ਆਪਣੀ ਨਿਯੁਕਤੀ ਉਪਰੰਤ ਜੋਗਿੰਦਰ ਸਿੰਘ ਸਲਾਰੀਆ ਨੇ ਕਿਹਾ ਕਿ ਖੇਤਰ ਦੇ ਉਦਯੋਗਾਂ ਦੀ ਤਰੱਕੀ ਮੇਰੀ ਪਹਿਲੀ ਤਰਜੀਹ ਰਹੇਗੀ | ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਨੂੰ ਇੱਕਜੁੱਟ ਹੋ ਕੇ ਹੱਲ ਕਰਨ ਅਤੇ ਸਰਕਾਰ ਨਾਲ ਬਿਹਤਰ ਤਾਲਮੇਲ ਬਣਾਉਣ ਲਈ ਮੈਂ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਕੰਮ ਕਰਾਂਗਾ |
ਪਿਛਲੀ ਖ਼ਬਰ ਸ੍ਰੀ ਬ੍ਰਾਹਮਣ ਸਭਾ ਨੇ ਵਿਨਾਇਕ ਸ਼ਰਮਾ ਨੂੰ ਫ਼ੌਜ ਤੇ ਨੈਨਸੀ ਸ਼ਰਮਾ ਨੂੰ ਜਲ ਸੈਨਾ 'ਚ ਅਫ਼ਸਰ ਚੁਣੇ ਜਾਣ 'ਤੇ ਸਨਮਾਨਿ... ਅਗਲੀ ਖ਼ਬਰ ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਵਿਖੇ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।