04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

28.66 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਤੇ ਇਕ ਮਹਿਲਾ ਗਿ੍ਫ਼ਤਾਰ <br/>

ਅਜੀਤ ਡੈਸਕ 24-12-2025
ਬਟਾਲਾ, 23 ਦਸੰਬਰ (ਰਾਕੇਸ਼ ਰੇਖੀ)-ਪੁਲਿਸ ਜ਼ਿਲ੍ਹਾ ਬਟਾਲਾ ਵਿਚ ਪੁਲਿਸ ਨੇ 2 ਮਾਮਲਿਆਂ ਵਿਚ ਕਾਰਵਾਈ ਕਰਦਿਆਂ ਇਕ ਨੌਜਵਾਨ ਤੇ 1 ਮਹਿਲਾ ਨੂੰ ਗਿ੍ਫਤਾਰ ਕਰ ਕੇ ਉਨ੍ਹਾਂ ਤੋਂ 28.66 ਗ੍ਰਾਮ ਹੈਰੋਇਨ ਬਰਾਮਦ ਕੀਤੀ | ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਸਬ ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਥਾਣੇ ਦੇ ਐਸ.ਆਈ. ਕੈਲਾਸ਼ ਚੰਦਰ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ, ਜਦੋਂ ਪੁਲਿਸ ਤਲਵੰਡੀ ਗੁਰਾਇਆ ਨੇੜੇ ਚੌੜਾ ਕਲਾਂ ਦੇ ਮੋੜ ਨੇੜੇ ਪਹੁੰਚੀ ਤਾਂ ਸੜਕ ਕਿਨਾਰੇ ਖੜ੍ਹਾ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਖਿਸਕਣ ਦੀ ਕੋਸ਼ਿਸ ਕੀਤੀ, ਲੇਕਿਨ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ | ਤਲਾਸ਼ੀ ਲਏ ਜਾਣ 'ਤੇ ਪੁਲਿਸ ਨੇ ਉਸ ਕੋਲੋਂ 21 ਗ੍ਰਾਮ ਹੈਰੋਇਨ ਬਰਾਮਦ ਕੀਤੀ | ਦੋਸ਼ੀ ਦੀ ਪਹਿਚਾਣ ਬੱਬੂ ਮਸ਼ੀਹ ਪੁੱਤਰ ਸਦੀਕ ਮਸੀਹ ਵਾਸੀ ਤਲਵੰਡੀ ਗੁਰਾਇਆ ਦੇ ਤੌਰ 'ਤੇ ਕੀਤੀ ਗਈ | ਇਸੇ ਤਰ੍ਹਾਂ ਥਾਣਾ ਰੰਗੜ ਨੰਗਲ ਦੇ ਏ.ਐਸ.ਆਈ. ਹਰਪਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ | ਪਿੰਡ ਵੈਰੋਨੰਗਲ ਦੇ ਨੜੇ ਪੈਦਲ ਆ ਰਹੀ ਔਰਤ ਪਿੁਲਸ ਨੂੰ ਦੇਖ ਕੇ ਘਬਰਾ ਗਈ | ਸ਼ੱਕ ਪੈਣ 'ਤੇ ਗਸ਼ਤ ਪਾਰਟੀ ਵਿਚ ਸ਼ਾਮਿਲ ਕਾਂਸਟੇਬਲ ਸ਼ਸੀ ਬਾਲਾ ਨੇ ਉਸ ਦੀ ਤਾਲਾਸੀ ਲਈ ਤਾਂ ਉਸ ਤੋਂ 7.66 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਸ ਦੀ ਪਹਿਚਾਣ ਕੰਵਲਜੀਤ ਕੌਰ ਪਤਨੀ ਗੁਰਜੀਤ ਸਿੰਘ ਵਾਸੀ ਪਿੰਡ ਬੁਲਾਰਾ ਥਾਣਾ ਮੱਤੇਵਾਲ ਹਾਲ ਵਾਸੀ ਪਿੰਡ ਵੈਰੋਨੰਗਲ ਦੇ ਤੌਰ 'ਤੇ ਕੀਤੀ ਗਈ | ਪੁਲਿਸ ਨੇ ਦੋਵਾਂ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਵਿਚ 'ਸਫ਼ਰ-ਏ-ਸ਼ਹਾਦਤ' ਨੂੰ ਸਮਰਪਿਤ ਸ਼ਹੀਦੀ ਸਪਤਾਹ ਮਨਾਇਆ <br/> ਅਗਲੀ ਖ਼ਬਰ ਵੈਟਰਨਰੀ ਡਾਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਸੇਵਾਵਾਂ ਠੱਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।