04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

11 ਜਨਵਰੀ ਨੂੰ ਕਰਵਾਏ ਜਾਣਗੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ-ਡਾਕਟਰ ਸਿਮਰਨ ਕੌਰ

ਅਜੀਤ ਡੈਸਕ 24-12-2025
ਧਿਆਨਪੁਰ, 23 ਦਸੰਬਰ (ਕੁਲਦੀਪ ਸਿੰਘ ਸੋਨੂੰ)- ਸ੍ਰੀ ਬਾਵਾ ਲਾਲ ਦਿਆਲ ਦੇ 671ਵੇਂ ਜਨਮ ਦਿਨ ਨੂੰ ਸਮਰਪਿਤ ਨਿਸ਼ਕਾਮ ਸੇਵਾ ਗਰੁੱਪ ਧਿਆਨਪੁਰ ਵਲੋਂ 11 ਜਨਵਰੀ ਨੂੰ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ ਜਾਣਗੇ | ਇਸ ਸੰਬੰਧੀ ਡਾਕਟਰ ਸਿਮਰਨ ਕੌਰ ਬਾਨੀ ਨਿਸ਼ਕਾਮ ਸੇਵਾ ਗਰੁੱਪ ਧਿਆਨਪੁਰ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਲੋਂ ਲੰਮੇ ਸਮੇਂ ਤੋਂ ਸਮਾਜ ਭਲਾਈ ਦੇ ਅਨੇਕਾਂ ਹੀ ਕੰਮ ਕੀਤੇ ਜਾ ਰਹੇ ਹਨ, ਜਿਸ ਵਿਚ ਲੋੜਵੰਦ ਬੱਚਿਆਂ ਦੀ ਫੀਸ ਮੁਆਫ ਕਰਨ, ਲੋੜਵੰਦ ਲੋਕਾਂ ਦੇ ਮੁਫਤ ਅਪ੍ਰੇਸ਼ਨ, ਵਿਦਿਆਰਥੀਆਂ ਦੀਆਂ ਵਰਦੀਆਂ, ਹੜ੍ਹ ਪੀੜਤ ਲੋਕਾਂ ਦੀ ਬਾਂਹ ਫੜਨ, ਮੁਫਤ ਮੈਡੀਕਲ ਕੈਂਪ ਲਗਾਉਣ ਤੋਂ ਇਲਾਵਾ ਗਰੀਬ ਘਰਾਂ ਦੀਆਂ ਲੜਕੀਆਂ ਦੇ ਵਿਆਹ ਕਰਨਾ ਸ਼ਾਮਿਲ ਹੈ ਜਿਸ ਤਹਿਤ ਨਿਸਕਾਮ ਸੇਵਾ ਗਰੁੱਪ ਧਿਆਨਪੁਰ ਵਲੋਂ 11 ਜਨਵਰੀ ਨੂੰ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾ ਰਹੇ ਹਨ | ਡਾਕਟਰ ਸਿਮਰਨ ਨੇ ਕਿਹਾ ਕਿ ਲੋੜਵੰਦ ਪਰਿਵਾਰ ਸਾਡੇ ਨਾਲ ਸੰਪਰਕ ਕਰ ਸਕਦੇ ਹਨ |
ਪਿਛਲੀ ਖ਼ਬਰ ਪਾਸਟਰ ਗਰੀਬ ਦਾਸ ਵਲੋਂ ਕੱਢੀ ਸ਼ੋਭਾ ਯਾਤਰਾ ਦੌਰਾਨ ਪ੍ਰਧਾਨ ਵਿਜ ਸੋਨੀ ਮੋਹਲੋਵਾਲੀ ਦਾ ਸਨਮਾਨ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ 'ਚ ਜੀ.ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ 'ਚ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।