04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪਾਸਟਰ ਗਰੀਬ ਦਾਸ ਵਲੋਂ ਕੱਢੀ ਸ਼ੋਭਾ ਯਾਤਰਾ ਦੌਰਾਨ ਪ੍ਰਧਾਨ ਵਿਜ ਸੋਨੀ ਮੋਹਲੋਵਾਲੀ ਦਾ ਸਨਮਾਨ <br/>

ਅਜੀਤ ਡੈਸਕ 24-12-2025
ਧਿਆਨਪੁਰ, 23 ਦਸੰਬਰ (ਕੁਲਦੀਪ ਸਿੰਘ ਸੋਨੂੰ)-ਹਲਕਾ ਡੇਰਾ ਬਾਬਾ ਨਾਨਕ ਦੇ ਬਹੁਤ ਹੀ ਮਸ਼ਹੂਰ ਪਿੰਡ ਮੰਨਣ ਵਿਚ ਪ੍ਰਭੂ ਯਿਸੂ ਮਸੀਹ ਦੇ ਪਾਵਨ ਵੱਡੇ ਦਿਨ ਦੀ ਖੁਸ਼ੀ ਨੂੰ ਸਮਰਪਿਤ ਪਾਸਟਰ ਗਰੀਬ ਦਾਸ ਵਲੋਂ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿਚ ਉਚੇਚੇ ਤੌਰ 'ਤੇ ਪ੍ਰਧਾਨ ਵਿਜੀ ਸੋਨੀ ਮੋਹਲੋਵਾਲੀ ਨੇ ਸ਼ਿਰਕਤ ਕੀਤੀ | ਇਸ ਦੌਰਾਨ ਪਾਸਟਰ ਗਰੀਬ ਦਾਸ ਵਲੋਂ ਪ੍ਰਧਾਨ ਵਿਜੇ ਸੋਨੀ ਮੋਹਲੋਵਾਲੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਪ੍ਰਧਾਨ ਵਿਜੇ ਸੋਨੀ ਮੋਹਲੋਂਵਾਲੀ ਨੇ ਕਿਹਾ ਕਿ ਵੱਡੇ ਦਿਨ ਦਾ ਤਿਉਹਾਰ ਸਾਰਿਆਂ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਇਸ ਲਈ ਇਸ ਪਾਵਨ ਦਿਨ ਦੀ ਮਹੱਤਤਾ ਨੂੰ ਸਮਝਦੇ ਹੋਏ ਸਾਰੇ ਧਰਮਾਂ ਦੇ ਲੋਕਾਂ ਨੇ ਮਸੀਹ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ ਹਨ, ਜੋ ਕਿ ਬਹੁਤ ਹੀ ਚੰਗੀ ਗੱਲ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਧਰਮਾਂ ਦੇ ਤਿਉਹਾਰ ਆਪਸੀ ਭਾਈਚਾਰਕ ਸਾਂਝ ਬਣਾ ਕੇ ਰਲ-ਮਿਲ ਕੇ ਮਨਾਉਣੇ ਚਾਹੀਦੇ ਹਨ, ਜਿਸ ਨਾਲ ਭਾਈਚਾਰਕ ਸਾਂਝ ਮਜ਼ਬੂਤ ਹੋਵੇਗੀ | ਇਸ ਸਮੇਂ ਸਰਪੰਚ ਬਿਕਰਮਜੀਤ ਸਿੰਘ ਮੰਮਣ, ਜੋਰਾਵਰ ਸਿੰਘ, ਜਥੇ. ਸੋਹਣ ਸਿੰਘ ਮੰਮਣ, ਡਾਕਟਰ ਅਵਤਾਰ ਸਿੰਘ ਮੰਮਣ, ਭਾਜਪਾ ਦੇ ਆਗੂ ਕਵਲਜੀਤ ਸਿੰਘ ਗੱਗੂ ਮੰਮਣ, ਸੀਤਨ ਪ੍ਰਧਾਨ, ਮਲਕੀਤ ਸਿੰਘ, ਜੁਗਰਾਜ ਸਿੰਘ, ਗੁਰਪਿੰਦਰ ਸਿੰਘ ਮੰਮਣ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਸ੍ਰੀ ਹਰਿਗੋਬਿੰਦਪੁਰ 'ਚ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਦੀ ਹਾਰ ਦੇ ਕਾਰਨਾਂ ਸੰਬੰਧੀ ਪੜਚੋਲ ਜ਼ਰੂਰੀ-ਪਿ੍ੰਸੀ... ਅਗਲੀ ਖ਼ਬਰ 11 ਜਨਵਰੀ ਨੂੰ ਕਰਵਾਏ ਜਾਣਗੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ-ਡਾਕਟਰ ਸਿਮਰਨ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।