03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕੇਂਦਰ ਸਰਕਾਰ ਸਿੱਖਾਂ ਦੇ ਧਾਰਮਿਕ ਮਸਲਿਆਂ 'ਚ ਦਖਲ-ਅੰਦਾਜ਼ੀ ਬੰਦ ਕਰੇ-ਜਥੇਦਾਰ ਰਾਏਚੱਕ <br/>

ਅਜੀਤ ਡੈਸਕ 24-12-2025
ਕੋਟਲੀ ਸੂਰਤ ਮੱਲ੍ਹੀ, 23 ਦਸੰਬਰ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਆਗੂ ਜਥੇਦਾਰ ਬਲਬੀਰ ਸਿੰਘ ਰਾਏਚੱਕ ਨੇ ਸਾਥੀਆਂ ਸਮੇਤ ਕਿਹਾ ਕਿ ਸਰਕਾਰਾਂ ਨੂੰ ਸਿੱਖ ਕੌਮ ਦੇ ਧਾਰਮਿਕ ਮਸਲਿਆਂ ਵਿਚ ਦਖ਼ਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ | ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਨੂੰ ਵੀਰ ਬਾਲ ਦਿਵਸ ਦੀ ਥਾਂ 'ਤੇ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਰੱਖਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਵੀਰ ਬਾਲ ਦਿਵਸ ਦਾ ਨਾਮ ਦੇਣ ਕਰ ਕੇ ਸਿੱਖ ਸੰਗਤਾਂ ਵਿਚ ਵੱਡਾ ਰੋਸ ਹੈ | ਜਥੇਦਾਰ ਰਾਏਚੱਕ ਨੇ ਕਿਹਾ ਕਿ ਸਾਹਿਬਜਾਦੇ ਬਾਲ ਨਹੀਂ, ਸਿੱਖ ਜਗਤ ਲਈ ਬਾਬੇ ਹਨ | ਉਨ੍ਹਾਂ ਕਿਹਾ ਕਿ ਵੀਰ ਬਾਲ ਦਿਵਸ ਦੇ ਨਾਮ ਤੋਂ ਸਿੱਖ ਕੌਮ ਨੂੰ ਪਹਿਲੇ ਦਿਨ ਤੋਂ ਸਖ਼ਤ ਇਤਰਾਜ਼ ਸੀ, ਪਰ ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਨਜ਼ਰ ਅੰਦਾਜ਼ ਕੀਤਾ ਹੈ | ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਹੈ ਤੇ ਸਰਕਾਰ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਹੈ ਤੇ ਵੀਰ ਬਾਲ ਦਿਵਸ ਦੀ ਥਾਂ 'ਤੇ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਰੱਖਣਾ ਚਾਹੀਦਾ ਹੈ | ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 3 ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦੀ ਸ਼ਾਲਾਘਾ ਕੀਤੀ ਤੇ ਕੇਂਦਰ ਸਰਕਾਰ ਨੂੰ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰਨ ਦੀ ਸਲਾਹ ਦਿੱਤੀ | ਇਸ ਮੌਕੇ ਸਰਪੰਚ ਜਸਮੇਲ ਸਿੰਘ ਕੁਹਾਲੀ, ਸਰਪੰਚ ਬਾਜ ਸਿੰਘ ਸਮੇਤ ਮੁਹਤਬਰ ਵਿਅਕਤੀ ਹਾਜ਼ਰ ਸਨ |

ਪਿਛਲੀ ਖ਼ਬਰ ਅੰਮੋਨੰਗਲ 'ਚ ਪਹਿਲੀ ਵਾਰ ਆਮ ਆਦਮੀ ਪਾਰਟੀ ਜਿੱਤੀ-ਸਰਪੰਚ ਸੰਤੋਖ ਸਿੰਘ <br/> ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸੀ. ਸੈਕੰ. ਸਕੂਲ ਵਿਚ ਕਿ੍ਸਮਸ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।