08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸੰਤਨੀ ਤਰੇਜ਼ਾ ਕੈਥੋਲਿਕ ਚਰਚ ਧਾਰੀਵਾਲ ਸੋਹਲ ਵਿਖੇ ਕਿ੍ਸਮਸ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 26-12-2025
ਧਾਰੀਵਾਲ, 25 ਦਸੰਬਰ (ਜੇਮਸ ਨਾਹਰ)- ਦੇਸ਼ ਦੁਨੀਆਂ ਵਿਚ ਮਨਾਏ ਜਾ ਰਹੇ ਪ੍ਰਭੂ ਯਿਸ਼ੂ ਮਸੀਹ ਦੇ ਜਨਮ ਦਿਨ ਨੂੰ ਸਮਰਪਿਤ ਅੱਜ ਸੰਤਨੀ ਤਰੇਜਾ ਕੈਥੋਲਿਕ ਚਰਚ ਧਾਰੀਵਾਲ ਸੋਹਲ ਵਿਖੇ ਫਾਦਰ ਜੋਸ ਪਡਿਆਟੀ ਦੀ ਅਗਵਾਈ ਹੇਠ ਕਿ੍ਸਮਸ ਡੇਅ ਬੜੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਸੰਗਤਾਂ ਨਾਲ ਪ੍ਰਭੂ ਯਿਸ਼ੂ ਮਸੀਹ ਦੇ ਜਨਮ ਦਿਨ ਦੀ ਖੁਸ਼ੀ ਸਾਂਝੀ ਕਰਦਿਆਂ ਵਧਾਈ ਦਿੱਤੀ | ਇਸ ਮੌਕੇ ਫਾਦਰ ਜੋਸ ਪਡਿਆਟੀ, ਐਡਵੋਕੇਟ ਜਗਰੂਪ ਸਿੰਘ ਸੇਖਵਾਂ ਤੇ ਲੇਟੀ ਕਮਿਸ਼ਨ ਦੇ ਮੈਂਬਰ ਰਕੇਸ਼ ਵਿਲੀਅਮ ਵਲੋਂ ਸਾਂਝੇ ਤੌਰ 'ਤੇ ਕਿ੍ਸਮਸ ਕੇਕ ਕੱਟ ਕੇ ਸੰਗਤਾਂ ਨਾਲ ਪ੍ਰਭੂ ਯਿਸ਼ੂ ਮਸੀਹ ਦੇ ਜਨਮ ਦਿਨ ਦੀ ਵਧਾਈ ਸਾਂਝੀ ਕੀਤੀ ਗਈ | ਇਸ ਮੌਕੇ ਸਰਪੰਚ ਹਰਪਾਲ ਸਿੰਘ ਕੰਗ, ਐਡਵੋਕੇਟ ਪੋਲ ਸੰਧੂ ਅਤੇ ਸੰਗਤਾਂ ਵੱਡੀ ਗਿਣਤੀ 'ਚ ਹਾਜ਼ਰ ਸਨ |
ਪਿਛਲੀ ਖ਼ਬਰ ਕੇਂਦਰ ਸਰਕਾਰ ਮਨਰੇਗਾ ਦਾ ਨਾਂਅ ਬਦਲਣ ਦੀ ਥਾਂ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰੇ - ਗੌਤਮ ਸੇਠ ਅਗਲੀ ਖ਼ਬਰ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।