08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਕੇਂਦਰ ਸਰਕਾਰ ਮਨਰੇਗਾ ਦਾ ਨਾਂਅ ਬਦਲਣ ਦੀ ਥਾਂ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰੇ - ਗੌਤਮ ਸੇਠ

ਗੌਤਮ ਸੇਠ ਗੁੱਡੂ <br/> 26-12-2025
ਬਟਾਲਾ, 25 ਦਸੰਬਰ (ਸਤਿੰਦਰ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਗੌਤਮ ਸੇਠ ਨੇ ਭਾਜਪਾ ਸਰਕਾਰ ਵਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਦਾ ਨਾਂਅ ਬਦਲਣ ਦੇ ਫ਼ੈਸਲੇ ਦੀ ਆਲੋਚਨਾ ਕੀਤੀ ਹੈ ਤੇ ਇਸ ਨੂੰ ਕੋਝੀ ਰਾਜਨੀਤੀ ਦਾ ਹਿੱਸਾ ਦੱਸਿਆ ਹੈ | ਸ੍ਰੀ ਗੌਤਮ ਸੇਠ ਨੇ ਇਸ ਕਦਮ ਦੇ ਪਿੱਛੇ ਦੇ ਉਦੇਸ਼ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਮਹਾਤਮਾ ਗਾਂਧੀ ਦੀ ਵਿਰਾਸਤ ਨੂੰ ਮਿਟਾਉਣ ਤੇ ਯੋਜਨਾ ਦੇ ਮੁੱਖ ਉਦੇਸ਼ਾਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਕਾਰਵਾਈਆਂ ਲੋਕਾਂ ਦੀ ਭਲਾਈ ਨਾਲੋਂ ਗੁੰਮਰਾਹ ਕਰਨ ਅਤੇ ਹਲਕੀ ਰਾਜਨੀਤੀ ਦੀ ਇਕ ਸਪੱਸ਼ਟ ਉਦਾਹਰਨ ਹਨ | ਗੌਤਮ ਸੇਠ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਯੋਜਨਾ ਦਾ ਨਾਂਅ ਬਦਲਣ ਦੀ ਬਜਾਏ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ 'ਤੇ ਧਿਆਨ ਕੇਂਦਰਿਤ ਕਰੇ | ਉਨ੍ਹਾਂ ਕਿਹਾ ਕਿ ਇਸ ਕਦਮ ਨੇ ਵਿਆਪਕ ਬਹਿਸ ਛੇੜ ਦਿੱਤੀ ਹੈ, ਜਿਸ ਵਿਚ ਆਮ ਲੋਕ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕਰ ਰਹੇ ਹਨ |
ਪਿਛਲੀ ਖ਼ਬਰ ਕ੍ਰਿਸਮਸ ਮੌਕੇ ਫਤਹਿਨੰਗਲ ਵਿਖੇ ਕਰਵਾਏ ਸਮਾਗਮ ਦੀ ਪ੍ਰੋ. ਹਰਮਨਦੀਪ ਸਿੰਘ ਵਲੋਂ ਸ਼ੁਰੂਆਤ ਅਗਲੀ ਖ਼ਬਰ ਸੰਤਨੀ ਤਰੇਜ਼ਾ ਕੈਥੋਲਿਕ ਚਰਚ ਧਾਰੀਵਾਲ ਸੋਹਲ ਵਿਖੇ ਕਿ੍ਸਮਸ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।