08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਕੇਂਦਰ ਸਰਕਾਰ ਮਨਰੇਗਾ ਦਾ ਨਾਂਅ ਬਦਲਣ ਦੀ ਥਾਂ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰੇ - ਗੌਤਮ ਸੇਠ

ਅਜੀਤ ਡੈਸਕ 26-12-2025
ਬਟਾਲਾ, 25 ਦਸੰਬਰ (ਸਤਿੰਦਰ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਗੌਤਮ ਸੇਠ ਨੇ ਭਾਜਪਾ ਸਰਕਾਰ ਵਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਦਾ ਨਾਂਅ ਬਦਲਣ ਦੇ ਫ਼ੈਸਲੇ ਦੀ ਆਲੋਚਨਾ ਕੀਤੀ ਹੈ ਤੇ ਇਸ ਨੂੰ ਕੋਝੀ ਰਾਜਨੀਤੀ ਦਾ ਹਿੱਸਾ ਦੱਸਿਆ ਹੈ | ਸ੍ਰੀ ਗੌਤਮ ਸੇਠ ਨੇ ਇਸ ਕਦਮ ਦੇ ਪਿੱਛੇ ਦੇ ਉਦੇਸ਼ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਮਹਾਤਮਾ ਗਾਂਧੀ ਦੀ ਵਿਰਾਸਤ ਨੂੰ ਮਿਟਾਉਣ ਤੇ ਯੋਜਨਾ ਦੇ ਮੁੱਖ ਉਦੇਸ਼ਾਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਕਾਰਵਾਈਆਂ ਲੋਕਾਂ ਦੀ ਭਲਾਈ ਨਾਲੋਂ ਗੁੰਮਰਾਹ ਕਰਨ ਅਤੇ ਹਲਕੀ ਰਾਜਨੀਤੀ ਦੀ ਇਕ ਸਪੱਸ਼ਟ ਉਦਾਹਰਨ ਹਨ | ਗੌਤਮ ਸੇਠ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਯੋਜਨਾ ਦਾ ਨਾਂਅ ਬਦਲਣ ਦੀ ਬਜਾਏ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ 'ਤੇ ਧਿਆਨ ਕੇਂਦਰਿਤ ਕਰੇ | ਉਨ੍ਹਾਂ ਕਿਹਾ ਕਿ ਇਸ ਕਦਮ ਨੇ ਵਿਆਪਕ ਬਹਿਸ ਛੇੜ ਦਿੱਤੀ ਹੈ, ਜਿਸ ਵਿਚ ਆਮ ਲੋਕ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕਰ ਰਹੇ ਹਨ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ 'ਤੇ ਬੱਚਿਆਂ ਦੇ ਦਸਤਾਰਬੰਦੀ ਤੇ ਭਾਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਨੇ ਜੇਤੂ ਰਹੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।