06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਹਰਭਜਨ ਸਿੰਘ 9 ਪਿੰਡਾਂ ਦੇ ਜ਼ੋਨ ਇੰਚਾਰਜ ਨਿਯੁਕਤ

ਅਜੀਤ ਡੈਸਕ 26-12-2025
ਗੁਰਦਾਸਪੁਰ, 25 ਦਸੰਬਰ (ਅਸ਼ੋਕ ਸ਼ਰਮਾ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਸਰਪੰਚ ਤੇ ਏਅਰਫੋਰਸ 'ਚੋਂ ਸੇਵਾ ਮੁਕਤ ਅਫ਼ਸਰ ਹਰਭਜਨ ਸਿੰਘ ਨਵਾਂ ਪਿੰਡ ਬਹਾਦਰ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੰੂ ਦੇਖਦਿਆਂ ਹਲਕਾ ਵਿਧਾਇਕਾ ਤੇ ਸਾਬਕਾ ਕੈਬਨਿਟ ਮੰਤਰੀ ਅਰੁਣਾ ਚੌਧਰੀ ਤੇ ਸੀਨੀਅਰ ਆਗੂ ਅਸ਼ੋਕ ਚੌਧਰੀ ਵਲੋਂ ਉਨ੍ਹਾਂ ਨੰੂ 9 ਪਿੰਡਾਂ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ | ਇਨ੍ਹਾਂ ਤੋਂ ਪਹਿਲੇ ਜ਼ੋਨ ਇੰਚਾਰਜ ਅਮਰਜੀਤ ਸਿੰਘ ਸੈਣੀ ਦੀ ਹੋਈ ਬੇਵਕਤੀ ਮੌਤ ਤੋਂ ਬਾਅਦ ਹਰਭਜਨ ਸਿੰਘ ਨੰੂ 9 ਪਿੰਡਾਂ ਦੀ ਸੇਵਾ ਕਰਨ ਦਾ ਮਾਣ ਹਾਸਲ ਹੋਇਆ ਹੈ | ਉਨ੍ਹਾਂ ਦੱਸਿਆ ਕਿ ਜੋ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਨੰੂ ਮਾਣ ਮਿਲਿਆ ਹੈ, ਉਸ ਨੰੂ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕਾ ਦੀ ਰਹਿਨੁਮਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਡੇ ਪੱਧਰ 'ਤੇ ਕਰਵਾਏ ਜਾਣਗੇ ਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਉਣ ਨੰੂ ਤਰਜੀਹ ਦਿੱਤੀ ਜਾਵੇਗੀ ਜਿਸ ਨਾਲ ਕਾਂਗਰਸ ਪਾਰਟੀ ਆਗਾਮੀ ਚੋਣਾਂ ਚੰਗਾ ਪ੍ਰਦਰਸ਼ਨ ਕਰੇਗੀ | ਉਨ੍ਹਾਂ ਇਸ ਨਿਯੁਕਤੀ ਲਈ ਵਿਧਾਇਕਾ ਅਰੁਣਾ ਚੌਧਰੀ, ਅਸ਼ੋਕ ਚੌਧਰੀ ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ | ਇਸ ਮੌਕੇ ਹੋਰ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਿਵ ਸੈਨਿਕਾਂ ਨੇ ਬੰਗਲਾਦੇਸ਼ ਸਰਕਾਰ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਵਿਚ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।