06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਉਰਦੂ ਆਮੋਜ਼ ਕੋਰਸ ਦਾ ਦਾਖਲਾ ਸ਼ੁਰੂ

ਅਜੀਤ ਡੈਸਕ 26-12-2025
ਪਠਾਨਕੋਟ, 25 ਦਸੰਬਰ (ਸੰਧੂ)- ਪੰਜਾਬ ਸਰਕਾਰ ਤੇ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਦੀ ਅਗਵਾਈ 'ਚ ਪੰਜਾਬ ਭਰ ਦੇ ਜ਼ਿਲ੍ਹਾ ਭਾਸ਼ਾ ਦਫ਼ਤਰਾਂ 'ਚ ਉਰਦੂ ਆਮੋਜ਼ ਸਿਖਲਾਈ ਕੋਰਸ ਕਰਵਾਇਆ ਜਾਂਦਾ ਹੈ | ਇਸ ਕੋਰਸ ਦਾ ਕੁੱਲ ਸਮਾਂ ਛੇ ਮਹੀਨੇ ਹੁੰਦਾ ਹੈ | ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਦੇ ਖੋਜ ਅਫ਼ਸਰ ਡਾ: ਰਾਜੇਸ਼ ਕੁਮਾਰ ਨੇ ਕਿਹਾ ਕਿ ਪਠਾਨਕੋਟ ਦੇ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਵੀ ਇਹ ਕੋਰਸ ਉਪਲੱਬਧ ਹੈ | ਇਹ ਛੇ ਮਹੀਨੇ ਦੇ ਪੂਰੇ ਕੋਰਸ ਦੀ ਫ਼ੀਮ ਕੇਵਲ 500 ਰੁਪਏ ਹੈ | ਇਸ ਕੋਰਸ ਦੇ ਪੂਰਾ ਹੋਣ ਉਪਰੰਤ ਭਾਸ਼ਾ ਵਿਭਾਗ ਪੰਜਾਬ ਵਲੋਂ ਇਸ ਦਾ ਪੇਪਰ ਲਿਆ ਜਾਂਦਾ ਹੈ ਤੇ ਪਾਸ ਹੋਣ ਵਾਲੇ ਸਿਖਿਆਰਥੀਆਂ ਨੂੰ ਭਾਸ਼ਾ ਵਿਭਾਗ, ਪੰਜਾਬ ਵਲੋਂ ਸਰਟੀਫਿਕੇਟ ਪ੍ਰਦਾਨ ਕੀਤਾ ਜਾਂਦਾ ਹੈ | ਇਸ ਕੋਰਸ ਵਿਚ ਕਿਸੇ ਵੀ ਉਮਰ ਦਾ ਸਿੱਖਿਆਰਥੀ ਦਾਖ਼ਲਾ ਲੈ ਸਕਦਾ ਹੈ | ਜਨਵਰੀ 2026 ਤੋਂ ਜੂਨ 2026 ਦਾ ਇਹ ਸੈਸ਼ਨ 01 ਜਨਵਰੀ 2026 ਸ਼ੁਰੂ ਹੋਵੇਗਾ | ਜਮਾਤ ਦਾ ਸਮਾਂ ਸ਼ਾਮ 5 ਤੋਂ 6 ਵਜੇ ਤੱਕ ਹੋਵੇਗਾ | ਇਸ ਕੋਰਸ ਵਿਚ ਦਾਖ਼ਲਾ ਲੈਣ ਦੇ ਚਾਹਵਾਨ ਸਿੱਖਿਆਰਥੀ 31 ਦਸੰਬਰ 2025 ਤੱਕ ਕਿਸੇ ਵੀ ਕੰਮ ਵਾਲੇ ਦਿਨ ਕਮਰਾ ਨੰਬਰ 306/ਏ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆ ਕੇ ਆਪਣਾ ਦਾਖ਼ਲਾ ਫਾਰਮ ਜਮ੍ਹਾਂ ਕਰਵਾ ਸਕਦੇ ਹਨ |
ਪਿਛਲੀ ਖ਼ਬਰ ਸਮਾਰਟ ਸਕੂਲ ਠਾਕੁਰਪੁਰ 'ਚ ਸਾਲਾਨਾ ਸਮਾਗਮ ਧੂਮਧਾਮ ਨਾਲ ਹੋਇਆ ਸਮਾਪਤ ਅਗਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਪਠਾਨਕੋਟ ਵਿਖੇ ਖ਼ੁਸ਼ੀ ਤੇ ਉਤਸ਼ਾਹ ਨਾਲ ਕਿ੍ਸਮਸ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।