23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਣੀ ਦਾ ਤਲਾਬ ਨੇ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 28-12-2025
ਸ਼ਾਹਪੁਰ ਕੰਢੀ, 27 ਦਸੰਬਰ (ਰਣਜੀਤ ਸਿੰਘ)-ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਣੀ ਦਾ ਤਲਾਬ ਵਿਖੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੰੂ ਨਿਹਾਲ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁੱਚਾ ਸਿੰਘ ਵਲੋਂ ਬਾਬਾ ਮੋਤੀ ਰਾਮ ਮਹਿਰਾ ਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਹੀਦੀ ਦੀ ਕਥਾ ਸੁਣਾਈ ਗਈ | ਪ੍ਰਬੰਧਕ ਕਮੇਟੀ ਵਲੋਂ ਦੁੱਧ ਦਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਗੁਰਤੇਜ ਸਿੰਘ, ਸ਼ੇਰ ਸਿੰਘ, ਹਜ਼ਾਰਾ ਸਿੰਘ, ਅਮਨਦੀਪ ਸਿੰਘ, ਹਰਨਾਮ ਸਿੰਘ ਤੇ ਅਮਿਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗ਼ਲਤ ਬਿੱਲ ਭੇਜਣ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਏਕਤਾ ਯੂਨੀਅਨ ਵਲੋਂ ਬਿਜਲੀ ਬੋਰਡ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵਿਗਿਆਨ ਦੇ ਵਿਦਿਆਰਥੀਆਂ ਲਈ ਵੱਡਾ ਤੋਹਫ਼ਾ, 2 ਦਹਾਕਿਆਂ ਬਾਅਦ ਮਿਲੇਗੀ ਆਧੁਨਿਕ ਸਾਇੰਸ ਲੈਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।