23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਬਾਬਾ ਨਾਗ਼ਾ ਸਰਵਹਿੱਤਕਾਰੀ ਵਿੱਦਿਆ ਮੰਦਰ ਘਰੋਟਾ ਵਿਖੇ ਤੁਲਸੀ ਪੂਜਣ ਕੀਤਾ

ਅਜੀਤ ਡੈਸਕ 28-12-2025
ਘਰੋਟਾ, 27 ਦਸੰਬਰ (ਸੰਜੀਵ ਗੁਪਤਾ)- ਬਾਬਾ ਨਾਗ਼ਾ ਸਰਵਹਿੱਤਕਾਰੀ ਵਿੱਦਿਆ ਮੰਦਰ ਘਰੋਟਾ ਵਿਖੇ ਤੁਲਸੀ ਪੂਜਣ ਪ੍ਰੋਗਰਾਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਪ੍ਰੋਗਰਾਮ ਦੀ ਅਗਵਾਈ ਸਕੂਲ ਪਿ੍ੰਸੀਪਲ ਅਰਾਧਨਾ ਸ਼ਰਮਾ ਨੇ ਕੀਤੀ | ਜਦੋਂ ਕਿ ਪੂਰੇ ਸਕੂਲ ਸਟਾਫ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਪਿ੍ੰਸੀਪਲ ਅਰਾਧਨਾ ਸ਼ਰਮਾ ਨੇ ਯੋਗ ਵੇਦਾਂਤ ਸੇਵਾ ਸਮਿਤੀ ਦੇ ਵਿਸ਼ਵ-ਵਿਆਪੀ ਯਤਨਾਂ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਰਾਹੀਂ ਦੁਨੀਆ ਭਰ ਵਿਚ ਭਾਰਤੀ ਸੱਭਿਆਚਾਰ ਤੇ ਪਰੰਪਰਾਵਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਪ੍ਰੋਗਰਾਮ ਦੌਰਾਨ ਧਰਮ, ਸੱਭਿਆਚਾਰ ਤੇ ਨੈਤਿਕ ਕਦਰਾਂ-ਕੀਮਤਾਂ 'ਤੇ ਵਿਸ਼ੇਸ਼ ਚਰਚਾ ਕੀਤੀ ਗਈ, ਨਾਲ ਹੀ ਤੁਲਸੀ ਪੂਜਣ ਤੇ ਆਰਤੀ ਵੀ ਕੀਤੀ ਗਈ | ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਤੁਲਸੀ ਦੇ ਧਾਰਮਿਕ, ਆਯੁਰਵੈਦਿਕ ਤੇ ਵਾਤਾਵਰਨਕ ਮਹੱਤਵ ਬਾਰੇ ਜਾਣਕਾਰੀ ਦਿੱਤੀ | ਅੰਤ ਵਿਚ ਸਾਰਿਆਂ ਨੇ ਸਮਾਜ ਵਿਚ ਸਕਾਰਾਤਮਕ ਕਦਰਾਂ-ਕੀਮਤਾਂ ਨੂੰ ਅਪਣਾਉਣ ਦਾ ਸੰਕਲਪ ਲਿਆ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਪਿੰਡ ਕਟਾਰੂਚੱਕ ਤੋਂ ਗੁਰਦੁਆਰਾ ਬਾਰਠ ਸਾਹਿਬ ਤੱਕ ਪੈਦਲ ਯਾਤਰਾ ਕੱਢੀ ਅਗਲੀ ਖ਼ਬਰ ਗ਼ਲਤ ਬਿੱਲ ਭੇਜਣ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਏਕਤਾ ਯੂਨੀਅਨ ਵਲੋਂ ਬਿਜਲੀ ਬੋਰਡ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।