23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਹੀਦੀ ਦਿਹਾੜੇ ਨੰੂ ਸਮਰਪਿਤ ਪਿੰਡ ਕਟਾਰੂਚੱਕ ਤੋਂ ਗੁਰਦੁਆਰਾ ਬਾਰਠ ਸਾਹਿਬ ਤੱਕ ਪੈਦਲ ਯਾਤਰਾ ਕੱਢੀ

ਅਜੀਤ ਡੈਸਕ 28-12-2025
ਨਰੋਟ ਮਹਿਰਾ, 27 ਦਸੰਬਰ (ਰਾਜ ਕੁਮਾਰੀ)- ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੰੂ ਸਮਰਪਿਤ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਕਟਾਰੂਚੱਕ ਤੋਂ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਤੱਕ ਪੈਦਲ ਯਾਤਰਾ ਕੱਢੀ ਗਈ | ਇਸ ਮੌਕੇ ਕੈਬਨਿਟ ਮੰਤਰੀ ਦੀ ਪਤਨੀ ਉਰਮਿਲਾ ਦੇਵੀ ਅਤੇ ਸਮੂਹ ਪਿੰਡ ਦੀਆਂ ਸੰਗਤਾਂ ਵਲੋਂ ਸ਼ਿਰਕਤ ਕੀਤੀ ਗਈ | ਇਸ ਯਾਤਰਾ ਪਿੰਡ ਡਿਬਕੂ, ਧਲੋਰੀਆ, ਝਾਖੋ ਲਾਹੜੀ, ਕੋਟਲੀ ਅੱਡਾ, ਜਸਵਾਲੀ ਅੱਡਾ ਤੋਂ ਹੁੰਦੇ ਹੋਏ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਹੁੰਚੀ ਜਿੱਥੇ ਪੈਦਲ ਯਾਤਰਾ ਦਾ ਗੁਰਦੁਆਰਾ ਕਮੇਟੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ 'ਚ ਪੋਹ ਦਾ ਮਹੀਨਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਸ ਮਹੀਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੇ ਜ਼ੁਲਮ ਖ਼ਿਲਾਫ਼ ਲੜਾਈ ਲੜੀ ਪਰ ਹਾਰ ਨਹੀਂ ਮੰਨੀ ਅਤੇ ਸ਼ਹਾਦਤ ਦੇ ਦਿੱਤੀ | ਇਸ ਮੌਕੇ ਕੈਬਨਿਟ ਮੰਤਰੀ ਨੇ ਸੰਗਤ ਸਮੇਤ ਲੰਗਰ ਵੀ ਛਕਿਆ |
ਪਿਛਲੀ ਖ਼ਬਰ ਬਿਨਾਂ ਨੰਬਰੀ ਟਿੱਪਰਾਂ 'ਚ ਮਾਈਨਿੰਗ ਦਾ ਧੰਦਾ ਜ਼ੋਰਾਂ 'ਤੇ, ਵਿਭਾਗ ਖਾਮੋਸ਼ ਅਗਲੀ ਖ਼ਬਰ ਬਾਬਾ ਨਾਗ਼ਾ ਸਰਵਹਿੱਤਕਾਰੀ ਵਿੱਦਿਆ ਮੰਦਰ ਘਰੋਟਾ ਵਿਖੇ ਤੁਲਸੀ ਪੂਜਣ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।