24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 'ਚ ਪੈਨਸ਼ਨਰਾਂ ਦੀਆਂ ਮੰਗਾਂ ਲਾਗੂ ਕੀਤੀਆਂ ਜਾਣ-ਸੁਰਿੰਦਰ ਪੱਪੂ

ਅਜੀਤ ਡੈਸਕ 28-12-2025
ਗੁਰਦਾਸਪੁਰ, 27 ਦਸੰਬਰ (ਅਸ਼ੋਕ ਸ਼ਰਮਾ)- ਪਾਵਰਕਾਮ ਤੇ ਟਰਾਂਸਕੋ ਦੇ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੈਨਸ਼ਨਰ 3 ਸਾਲ ਤੋਂ ਪੰਜਾਬ ਸਰਕਾਰ ਕੋਲੋਂ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ ਸੰਘਰਸ਼ ਦੇ ਰਾਹ ਪਏ ਹਨ ਪਰ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਲਾਗੂ ਨਹੀਂ ਕਰ ਰਹੀ | ਸ੍ਰੀ ਪੱਪੂ ਨੇ ਦੱਸਿਆ ਕਿ ਪੈਨਸ਼ਨਰਾਂ ਵਲੋਂ ਮੰਗਾਂ ਲਾਗੂ ਕਰਵਾਉਣ ਲਈ ਨਵੇਂ ਸਾਲ ਦੀ ਸ਼ੁਰੂਆਤ 'ਚ ਸਟੇਟ ਕਮੇਟੀ ਵਲੋਂ ਦਿੱਤੇ ਤਿੱਖੇ ਸੰਘਰਸ਼ ਨੰੂ ਕਾਮਯਾਬ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ 27 ਜਨਵਰੀ ਨੰੂ ਸਰਕਲ ਗੁਰਦਾਸਪੁਰ ਅੰਦਰ ਪੈਨਸ਼ਨਰਾਂ ਦੀ ਵੱਡੀ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ ਕਰਕੇ ਪੈਨਸ਼ਨਰਾਂ ਨੰੂ ਸੰਘਰਸ਼ 'ਚ ਸ਼ਾਮਿਲ ਹੋਣ ਲਈ ਲਾਮਬੰਦ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਪਾਵਰਕਾਮ ਦੀਆਂ ਜਾਇਦਾਦਾਂ ਬਚਾਉਣ ਲਈ ਬਿਜਲੀ ਸੋਧ ਬਿੱਲ 2025, ਸੀਡ ਬਿੱਲ, ਚਾਰ ਲੇਬਰ ਕੋਡ ਕਾਨੰੂਨਾਂ ਨੰੂ ਰੱਦ ਕਰਵਾਉਣ ਲਈ ਪਾਵਰ ਸੈਕਟਰ ਜੁਆਇੰਟ ਐਕਸ਼ਨ ਕਮੇਟੀ ਆਫ਼ ਇੰਪਲਾਈਜ਼ ਇੰਜੀਨੀਅਰ ਅਤੇ ਪੈਨਸ਼ਨਰ ਦੀ ਅਗਵਾਈ ਹੇਠ ਜੋ ਸੰਘਰਸ਼ 2 ਜਨਵਰੀ ਨੰੂ ਸ਼ੁਰੂ ਕੀਤਾ ਜਾ ਰਿਹਾ ਹੈ, ਪੈਨਸ਼ਨਰ ਉਸ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ | ਇਸ ਮੌਕੇ ਇੰਜੀਨੀਅਰ ਐਸੋਸੀਏਸ਼ਨ ਦੇ ਆਗੂਆਂ ਦੀਆਂ ਹੈੱਡ ਆਫ਼ਿਸ ਪਟਿਆਲਾ ਤੋਂ ਸੰਘਰਸ਼ ਨੰੂ ਤਾਰਪੀਡੋ ਕਰਨ ਲਈ ਦੂਰ ਦੁਰਾਡੇ ਕੀਤੀਆਂ ਬਦਲੀਆਂ ਦੀ ਨਿੰਦਾ ਕਰਦਿਆਂ ਤੁਰੰਤ ਬਦਲੀਆਂ ਰੱਦ ਕਰਨ ਦੀ ਮੰਗ ਕੀਤੀ | ਉਨ੍ਹਾਂ 16 ਫ਼ੀਸਦੀ ਡੀ.ਏ., ਏਰੀਅਰ ਦੇ ਨਾਲ ਛੇਵੇਂ ਪੇਅ ਕਮਿਸ਼ਨ ਦਾ ਬਕਾਇਆ ਜਾਰੀ ਕਰਨ ਦੀ ਮੰਗ ਵੀ ਕੀਤੀ | ਇਸ ਮੌਕੇ ਬਲਵਿੰਦਰ ਸਿੰਘ ਦੂਲਾ ਨੰਗਲ, ਸੁਖਵਿੰਦਰ ਸਿੰਘ ਗਿੱਲ, ਜੋਗਿੰਦਰ ਸਿੰਘ ਰੰਧਾਵਾ ਸੂਬਾ ਆਗੂ, ਤੀਰਥ ਸਿੰਘ ਵਿਰਦੀ, ਰਣਬੀਰ ਸਿੰਘ, ਸੰਤੋਖ ਸਿੰਘ, ਦੇਸਰਾਜ, ਅਨੂਪ ਸਿੰਘ, ਬਾਬਾ ਦਰਸ਼ਨ ਸਿੰਘ, ਕਮਲ ਕਿਸ਼ੋਰ, ਅਰਜਨ ਸਿੰਘ, ਸਤਪਾਲ, ਰਮੇਸ਼ ਕੁਮਾਰੀ, ਦੇਸ ਰਾਜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਦੇ ਪ੍ਰਬੰਧਨ ਤੇ ਸਟਾਫ ਨੇ ਵਿੱਦਿਅਕ ਲੀਡਰਸ਼ਿਪ ਕਾਨਫ਼ਰੰਸ 'ਚ ਹਿੱਸਾ ਲਿਆ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।