24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਅਜੀਤ ਡੈਸਕ 28-12-2025
ਪਠਾਨਕੋਟ, 27 ਦਸੰਬਰ (ਸੰਧੂ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਇਸਤਰੀ ਸਤਿਸੰਗ ਸਭਾ ਵਲੋਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਦੀਵਾਨਾਂ ਵਿਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ | ਇਸ ਤੋਂ ਬਾਅਦ ਪੰਥ ਪ੍ਰਸਿੱਧ ਇਸਤਰੀ ਸਤਿਸੰਗ ਸਭਾ ਦੇ ਜਥੇ ਤੇ ਭਾਈ ਪ੍ਰਗਟ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਮਾਡਲ ਟਾਊਨ ਨੇ ਸੰਗਤਾਂ ਨੂੰ ਰਸਭਿਨੇ ਕੀਰਤਨ ਨਾਲ ਨਿਹਾਲ ਕੀਤਾ | ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਟੁੱਟ ਵਰਤਾਇਆ ਗਿਆ | ਇਸ ਮੌਕੇ ਸਕੱਤਰ ਗੁਰਵਿੰਦਰ ਸਿੰਘ ਡਿੱਕੀ, ਖ਼ਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਰਣਬੀਰ ਸਿੰਘ, ਕਮਲਪ੍ਰੀਤ ਸਿੰਘ, ਮਨਜੀਤ ਸਿੰਘ, ਜਗਜੀਤ ਸਿੰਘ, ਹਰਪ੍ਰੀਤ ਸਿੰਘ ਆਨੰਦ, ਅਨੰਤਬੀਰ ਸਿੰਘ ਸੂਰੀ, ਦਵਿੰਦਰ ਸਿੰਘ ਮਿੰਟੂ, ਸੁਖਵਿੰਦਰ ਸਿੰਘ, ਗੁਰਦੀਪ ਸਿੰਘ, ਤਰੁਨਪਾਲ ਸਿੰਘ, ਰਵਨੀਤ ਸਿੰਘ, ਜਸਪਾਲ ਸਿੰਘ ਰਾਜੂ, ਜਸਮੀਤ ਸਿੰਘ, ਧਨਵੀਰ ਸਿੰਘ ਬਤਰਾ, ਤਰੁਨਪਾਲ ਸਿੰਘ ਸ਼ੰਟੀ, ਦੇਸਾ ਸਿੰਘ, ਅਮਨ, ਪੂਰਨ ਸਿੰਘ ਬਾਜਵਾ, ਵੀਰ ਪ੍ਰਤਾਪ ਸਿੰਘ, ਹਰਵੀਰ ਸਿੰਘ, ਬਲਵਿੰਦਰ ਸਿੰਘ ਅਰੋੜਾ, ਮਨਜੀਤ ਸਿੰਘ ਆਨੰਦ, ਹਰਪ੍ਰੀਤ ਸਿੰਘ, ਪੁਸ਼ਪਿੰਦਰ ਸਿੰਘ, ਇੰਦਰਪਾਲ ਸਿੰਘ ਲਾਡੀ, ਨਰਿੰਦਰ ਸਿੰਘ, ਪ੍ਰਵੀਨ ਕੌਰ, ਜਤਿੰਦਰ ਕੌਰ, ਰਾਜਿੰਦਰ ਕੌਰ, ਪ੍ਰਕਾਸ਼ ਕੌਰ, ਉਪਜਿੰਦਰ ਕੌਰ, ਸੁਖਵਿੰਦਰ ਕੌਰ, ਮਿੰਨੀ ਕੌਰ, ਸੋਨੀਆ, ਦਿਲਪ੍ਰੀਤ ਕੌਰ, ਗੁਰਪ੍ਰੀਤ ਕੌਰ, ਰਵਿੰਦਰ ਕੌਰ, ਨੀਲਮ ਕੌਰ, ਸੰਤੋਸ਼ ਕੌਰ, ਗੁਰਵਿੰਦਰ ਕੌਰ, ਇੰਦਰਜੀਤ ਕੌਰ ਤੇ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਸਾਬਕਾ ਜਸਟਿਸ ਹਰਿੰਦਰ ਸਿੰਘ ਸਿੱਧੂ ਨੂੰ ਸੌਂਪੀ ਜ਼ਿੰਮੇਵਾਰ ਅਗਲੀ ਖ਼ਬਰ ਉਸਾਰੀ ਵਰਕਰਾਂ ਨੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।