29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਵਿਦਿਆਰਥੀ ਨੇ ਨੈਸ਼ਨਲ ਸਕੂਲ ਖੇਡਾਂ 'ਚੋਂ ਚਾਂਦੀ ਦਾ ਤਗਮਾ ਜਿੱਤਿਆ

ਅਜੀਤ ਡੈਸਕ 28-12-2025
ਗੁਰਦਾਸਪੁਰ, 27 ਦਸੰਬਰ (ਚੱਕਰਾਜਾ)- ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਵਿਦਿਆਰਥੀ ਐਰੁਨ ਕੁਮਾਰ ਪੁੱਤਰ ਅਮਨ ਕੁਮਾਰ ਨੇ 69ਵੀਆਂ ਸਕੂਲ ਨੈਸ਼ਨਲ ਖੇਡਾਂ ਅੰਦਰ 14 ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਸਕੂਲ ਖੇਡਾਂ 21 ਤੋਂ 25 ਦਸੰਬਰ ਤੱਕ ਮਹਾਰਾਸ਼ਟਰ ਦੇ ਔਰੰਗਾਬਾਦ ਵਿਖੇ ਹੋਈਆਂ ਜਿਸ ਵਿਚ 16 ਟੀਮਾਂ ਨੇ ਭਾਗ ਲਿਆ ਸੀ | ਟੂਰਨਾਮੈਂਟ ਵਿਚੋਂ ਪੰਜਾਬ ਦੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ | ਇਸ ਸਕੂਲ ਖੇਡਾਂ ਵਿਚ 64 ਖਿਡਾਰੀਆਂ ਨੇ ਖੇਡ ਦਾ ਪ੍ਰਦਰਸ਼ਨ ਕੀਤਾ, ਜਿਸ ਵਿਚੋਂ ਲਿਟਲ ਫਲਾਵਰ ਕਾਨਵੈਂਟ ਸਕੂਲ ਦੇ 7ਵੀਂ ਜਮਾਤ ਦੇ ਖਿਡਾਰੀ ਐਰੁਨ ਨੇ ਚਾਂਦੀ ਦਾ ਤਗਮਾ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਡਾਇਰੈਕਟਰ ਜੌਨ ਜੋਰਜ ਅਤੇ ਪਿ੍ੰਸੀਪਲ ਸਿਸਟਰ ਐਲਸਾ ਮਾਰੀਆ ਨੇ ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦੇ ਹੋਏ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਕਿਸਾਨ ਤੇ ਮਜ਼ਦੂਰ ਯੂਨੀਅਨ ਵਲੋਂ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਦੇ ਦਫ਼ਤਰ ਮੂਹਰੇ ਧਰਨਾ ਲਾਉਣ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।