29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਉਦੇਵੀਰ ਸਿੰਘ ਰੰਧਾਵਾ ਅਗਾਂਹਵਾਧੂ ਸੋਚ ਕਰ ਕੇ ਪ੍ਰਭਾਵਸ਼ਾਲੀ ਨੇਤਾ ਵਜੋਂ ਉਭਰੇ : ਪ੍ਰਧਾਨ ਮਾਲੇਵਾਲ, ਪ੍ਰੀਤਮ ਰਾਜੇਕੇ

ਅਜੀਤ ਡੈਸਕ 28-12-2025
ਧਿਆਨਪੁਰ, 27 ਦਸੰਬਰ (ਕੁਲਦੀਪ ਸਿੰਘ ਸੋਨੂੰ)- ਸਾਬਕਾ ਉਪ ਮੁੱਖ ਮੰਤਰੀ ਅਤੇ ਮੌਜੂਦਾ ਲੋਕ ਸਭਾ ਮੈਂਬਰ ਗੁਰਦਾਸਪੁਰ ਸ: ਸੁਖਜਿੰਦਰ ਸਿੰਘ ਰੰਧਾਵਾ ਦੇ ਹੋਣਹਾਰ ਸਪੁੱਤਰ ਅਤੇ ਮਰਹੂਮ ਸ: ਸੰਤੋਖ ਸਿੰਘ ਰੰਧਾਵਾ ਦੇ ਪੋਤਰੇ ਉਦੇਵੀਰ ਸਿੰਘ ਰੰਧਾਵਾ ਆਪਣੇ ਪਿਤਾ ਤੇ ਦਾਦੇ ਦੀ ਗੁੜ੍ਹਤੀ ਤੇ ਅਗਾਂਹਵਧੂ ਸੋਚ ਦੇ ਮਾਲਕ ਹੋਣ ਕਰ ਕੇ ਬਹੁਤ ਪ੍ਰਭਾਵਸ਼ਾਲੀ ਨੇਤਾ ਵਜੋਂ ਉਭਰੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਸ: ਤੇਜਵੰਤ ਸਿੰਘ ਮਾਲੇਵਾਲ ਤੇ ਜ਼ਿਲ੍ਹਾ ਮੀਤ ਪ੍ਰਧਾਨ ਸ: ਪ੍ਰੀਤਮ ਸਿੰਘ ਧਾਲੀਵਾਲ ਰਾਜਕੇ ਨੇ ਕੀਤਾ | ਉਨ੍ਹਾਂ ਕਿਹਾ ਕਿ ਉਦੇਵੀਰ ਸਿੰਘ ਰੰਧਾਵਾ ਆਪਣੇ ਵਰਕਰਾਂ ਦੇ ਪਿੱਛੇ ਚਟਾਂਨ ਵਾਂਗ ਖੜੇ ਹੋ ਜਾਂਦੇ ਹਨ ਜਿਸ ਕਰ ਕੇ ਲੋਕ ਉਨ੍ਹਾਂ ਨੂੰ ਆਪਣਾ ਸਮਝ ਕੇ ਬਹੁਤ ਜ਼ਿਆਦਾ ਪਿਆਰ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਉਦੇਵੀਰ ਸਿੰਘ ਰੰਧਾਵਾ ਆਉਣ ਵਾਲੇ ਸਮੇਂ ਵਿਚ ਇਸ ਤੋਂ ਵੀ ਵੱਧ ਪ੍ਰਭਾਵਸ਼ਾਲੀ ਨੇਤਾ ਵਜੋਂ ਉਭਰ ਕੇ ਸਾਹਮਣੇ ਆਉਣਗੇ |
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਸਰਵ ਆਂਗਣਵਾੜੀ ਯੂਨੀਅਨ ਪੰਜਾਬ ਦੇ ਆਗੂਆਂ ਦਾ ਵਫ਼ਦ ਅਧਿਕਾਰੀਆਂ ਨੂੰ ਮਿਲਿਆ <br/> ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਉਨ੍ਹਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ : ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।